ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਇਲੈਕਟ੍ਰਿਕ ਵਾਹਨ ਪਾਲਿਸੀ ਮਨਜ਼ੂਰ

in #delhi2 years ago

ਚੰਡੀਗੜ੍ਹ ਪ੍ਰਸ਼ਾਸਨ ਨੇ ਯੂਟੀ ਦੇ ਵਸਨੀਕਾਂ ਨੂੰ ਪੈਟਰੋਲ ਅਤੇ ਡੀਜ਼ਲ ਵਾਹਨਾਂ ਤੋਂ ਰਾਹਤ ਦਿਵਾਉਂਦਿਆਂ ਇਲੈਕਟ੍ਰਿਕ ਵਾਹਨਾਂ ਵੱਲ ਉਤਸ਼ਾਹਿਤ ਕਰਨ ਲਈ ਇਲੈਕਟ੍ਰਿਕ ਵਾਹਨ ਪਾਲਿਸੀ ਮਨਜ਼ੂਰ ਕੀਤੀ ਹੈ। ਇਸ ਪਾਲਿਸੀ ਤਹਿਤ ਇਲੈਕਟ੍ਰਿਕ ਵਾਹਨਾਂ ਦੇ ਖਰੀਦਦਾਰਾਂ ਨੂੰ ਰੋਡ ਟੈਕਸ ਅਤੇ ਰਜਿਸਟਰੇਸ਼ਨ ਫੀਸ ਮੁਆਫ਼ ਕਰ ਦਿੱਤੀ ਹੈ। ਉੱਥੇ ਹੀ ਇਲੈਕਟ੍ਰਿਕ ਵਾਹਨ ਖਰੀਦਣ ਵਾਲੇ ਮੁੱਢਲੇ ਖਰੀਦਦਾਰਾਂ ਨੂੰ ਉਤਸ਼ਾਹਿਤ ਕਰਨ ਲਈ ਤਿੰਨ ਹਜ਼ਾਰ ਰੁਪਏ ਤੋਂ ਲੈ ਕੇ ਦੋ ਲੱਖ ਰੁਪਏ ਤੱਕ ਭੱਤਾ ਦਿੱਤਾ ਜਾਵੇਗਾ। ਇਸ ਗੱਲ ਦਾ ਪ੍ਰਗਟਾਵਾ ਯੂਟੀ ਦੇ ਪ੍ਰਸ਼ਾਸਕ ਦੇ ਸਲਾਹਕਾਰ ਸ੍ਰੀ ਧਰਮਪਾਲ ਨੇ ਕੀਤਾ। ਉਨ੍ਹਾਂ ਦੱਸਿਆ ਕਿ ਸ਼ੁਰੂਆਤ ਵਿੱਚ ਇਲੈਕਟ੍ਰਿਕ ਵਾਹਨ ਪਾਲਿਸੀ 5 ਸਾਲਾਂ ਲਈ ਤਿਆਰ ਕੀਤੀ ਗਈ ਹੈ। ਇਸ ਪਾਲਿਸੀ ਤਹਿਤ ਚੰਡੀਗੜ੍ਹ ਨੂੰ ‘ਮਾਡਲ ਈਵੀ ਸਿਟੀ’ ਬਣਾਉਣ ਦਾ ਟੀਚਾ ਮਿੱਥਿਆ ਗਿਆ ਹੈ।

Sort:  

Plz like me my all post