ਧਰਨਾਕਾਰੀ ਨੌਜਵਾਨਾਂ ਨੂੰ ਉਮਰ ਹੱਦ ਵਿਚ ਮਿਲੇਗੀ ਛੋਟ, 4300 ਮੁਲਾਜ਼ਮਾਂ ਨੂੰ ਅਗਲੇ ਹਫਤੇ ਮਿਲਣਗੇ ਨਿਯੁਕਤੀ ਪੱਤਰ'
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਵਿੱਚ ਛੇ ਹਜ਼ਾਰ ਆਂਗਣਵਾੜੀ ਵਰਕਰਾਂ ਦੀ ਭਰਤੀ ਜਲਦੀ ਹੀ ਕੀਤੀ ਜਾਵੇਗੀ ਤੇ ਇਹ ਭਰਤੀ ਨਿਰੋਲ ਮੈਰਿਟ ਦੇ ਆਧਾਰ ’ਤੇ ਹੋਵੇਗੀ। ਸੀਐਮ ਮਾਨ ਨੇ ਕਿਹਾ ਕਿ ‘ਆਪ’ ਸਰਕਾਰ ਦੇ ਛੇ ਮਹੀਨੇ ਵੀ ਪੂਰੇ ਨਹੀਂ ਹੋਏ ਹਨ ਅਤੇ ਸਰਕਾਰ ਨੇ ਚਾਰ ਗਾਰੰਟੀਆਂ ਵੀ ਪੂਰੀਆਂ ਕਰ ਦਿੱਤੀਆਂ ਹਨ।