ਮੂਸੇਵਾਲਾ ਦੇ ਕਾਤਲਾਂ ਦਾ ਕੇਸ ਨਹੀਂ ਲੜਗੇ ਕੋਈ ਵੀ ਵਕੀਲ, ਬਾਰ ਐਸੋਸੀਏਸ਼ਨ ਦਾ ਵੱਡਾ ਫੈਸਲਾ

in #punjab2 years ago

1653984045_sidhu-moosewala4.jpg

ਮਾਨਸਾ ਬਾਰ ਐਸੋਸੀਏਸ਼ਨ ਨੇ ਵੱਡਾ ਫੈਸਲਾ ਲਿਆ ਹੈ। ਬਾਰ ਐਸੋਸੀਏਸ਼ਨ ਨੇ ਫੈਸਲਾ ਕੀਤਾ ਹੈ ਕਿ ਕੋਈ ਵੀ ਵਕੀਲ ਸਿੱਧੂ ਮੂਸੇਵਾਲਾ ਦੇ ਕਾਤਲਾਂ ਦਾ ਕੇਸ ਨਹੀਂ ਲੜੇਗਾ।

ਇਸ ਤੋਂ ਇਲਾਵਾ ਬਾਰ ਐਸੋਸੀਏਸ਼ਨ ਨੇ ਪੰਜਾਬ ਹਰਿਆਣਾ ਹਾਈ ਕੋਰਟ ਦੇ ਵਕੀਲਾਂ ਨੂੰ ਮੂਸੇਵਾਲਾ ਦੀ ਅੰਤਿਮ ਅਰਦਾਸ ਮੌਕੇ ਦਸਤਾਰ ਸਜਾ ਕੇ ਆਉਣ ਦੀ ਅਪੀਲ ਕੀਤੀ ਹੈ।

ਇਸ ਤੋਂ ਇਲਾਵਾ 7 ਵਕੀਲਾਂ ਦਾ ਇਕ ਪੈਨਲ ਬਣਾਇਆ ਗਿਆ ਹੈ, ਜੋ ਮੂਸੇਵਾਲਾ ਦੇ ਮਾਪਿਆਂ ਵੱਲੋਂ ਫਰੀ ਕੇਸ ਲੜੇਗਾ।

ਪੁਲਿਸ ਨੌਜਵਾਨ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਾਤਲਾਂ ਦੇ ਨੇੜੇ ਪਹੁੰਚਦੀ ਜਾ ਰਹੀ ਹੈ। ਪੁਲਿਸ ਨੇ ਹੱਤਿਆ ਕਾਂਡ ਨਾਲ ਜੁੜੇ ਅੱਠ ਸ਼ਾਰਪ ਸ਼ੂਟਰਾਂ ਦੀ ਪਛਾਣ ਕਰ ਲਈ ਹੈ, ਜਿਹੜੇ ਪੰਜਾਬ, ਹਰਿਆਣਾ, ਰਾਜਸਥਾਨ ਅਤੇ ਮਹਾਰਾਸ਼ਟਰ ਦੇ ਦੱਸੇ ਜਾਂਦੇ ਹਨ ਅਤੇ ਇਨ੍ਹਾਂ ਸਾਰਿਆਂ ਦਾ ਸਬੰਧ ਗੈਂਗਸਟਰ ਲਾਰੈਂਸ ਬਿਸ਼ਨੋਈ ਨਾਲ ਹੈ।

ਇਨ੍ਹਾਂ ਦੀ ਪਛਾਣ ਮਨਪ੍ਰੀਤ ਸਿੰਘ ਮੰਨਾ ਵਾਸੀ ਕੁੱਸਾ (ਮੋਗਾ), ਜਗਰਾਜ ਸਿੰਘ ਵਾਸੀ ਜੋੜਾ (ਤਰਨ ਤਾਰਨ), ਹਰਕਮਲ ਰਾਣੂ (ਬਠਿੰਡਾ), ਮਨਜੀਤ ਭੋਲੂ ਤੇ ਪ੍ਰਿਆਵਰਤ ਫੌਜੀ ਵਾਸੀ ਸਿਸਾਨਾ (ਹਰਿਆਣਾ), ਸੰਤੋਸ਼ ਯਾਦਵ (ਪੂਨਾ), ਸੌਰਵ ਮਹਾਕਾਲ (ਮਹਾਰਾਸ਼ਟਰ) ਅਤੇ ਸੁਭਾਸ਼ ਭਾਨੂਦਾ (ਰਾਜਸਥਾਨ) ਵਜੋਂ ਹੋਈ ਹੈ। ਪੁਲੀਸ ਵੱਲੋਂ ਇਨ੍ਹਾਂ ਨੂੰ ਫੜਨ ਲਈ ਪੰਜਾਬ, ਹਰਿਆਣਾ, ਰਾਜਸਥਾਨ ਅਤੇ ਮਹਾਰਾਸ਼ਟਰ ਵਿੱਚ ਲਗਾਤਾਰ ਛਾਪੇ ਮਾਰੇ ਜਾ ਰਹੇ ਹਨ ਅਤੇ ਇਨ੍ਹਾਂ ਤੱਕ ਛੇਤੀ ਪਹੁੰਚਣ ਦੇ ਦਾਅਵੇ ਕੀਤੇ ਜਾ ਰਹੇ ਹਨ।