ਦੁਬਈ ਭੱਜਣ ਦੀ ਫਿਰਾਕ 'ਚ ਸੀ ਸ਼ੂਟਰ ਦੀਪਕ ਮੁੰਡੀ, ਨੇਪਾਲ 'ਚ ਬਣਵਾਇਆ ਸੀ ਜਾਅਲੀ ਪਾਸਪੋਰਟ
ਸਿੱਧੂ ਮੂਸੇਵਾਲਾ ਦੇ ਕਤਲ ਵਿੱਚ ਸ਼ਾਮਲ ਛੇਵੇਂ ਅਤੇ ਆਖਰੀ ਸ਼ੂਟਰ ਦੀਪਕ ਮੁੰਡੀ ਨੂੰ ਉਸਦੇ ਦੋ ਸਾਥੀਆਂ ਸਮੇਤ ਗ੍ਰਿਫਤਾਰ ਕਰਨ ਤੋਂ ਬਾਅਦ ਪੰਜਾਬ ਪੁਲਿਸ ਨੇ ਐਤਵਾਰ ਨੂੰ ਇੱਕ ਪ੍ਰੈਸ ਕਾਨਫਰੰਸ ਕਰਕੇ ਵੱਡਾ ਖੁਲਾਸਾ ਕੀਤਾ ਹੈ। ਤਿੰਨੋਂ ਫਰਜ਼ੀ ਪਾਸਪੋਰਟਾਂ ਰਾਹੀਂ ਦੁਬਈ ਭੱਜਣ ਦੀ ਕੋਸ਼ਿਸ਼ ਕਰ ਰਹੇ ਸਨ। ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ ਦੀਪਕ ਮੁੰਡੀ, ਰਜਿੰਦਰ ਜੋਕਰ ਅਤੇ ਕਪਿਲ ਪੰਡਿਤ ਫਰਜ਼ੀ ਪਾਸਪੋਰਟਾਂ ਰਾਹੀਂ ਨੇਪਾਲ ਤੋਂ ਦੁਬਈ ਜਾਣ ਵਾਲੇ ਸਨ ਕਿਉਂਕਿ ਉਨ੍ਹਾਂ ਨੂੰ ਉਥੇ ਵਸਣ ਦਾ ਭਰੋਸਾ ਦਿੱਤਾ ਗਿਆ ਸੀ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਸਿੱਧੂ ਮੂਸੇਵਾਲਾ ਦੇ ਕਤਲ ਦੀ ਜਾਂਚ ਵਿੱਚ ਹੁਣ ਤੱਕ ਪੁਲਿਸ ਨੇ 23 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ।