ਸੇਵਾ ਮੁਕਤ ਅਫ਼ਸਰਾਂ ਦਾ LoC ਜਾਰੀ ਹੋਣ ’ਤੇ ਅਧਿਕਾਰੀਆਂ ’ਚ ਸਹਿਮ ਦਾ ਮਾਹੌਲ
ਇਨਫੋਰਸਮੈਂਟ ਡਾਇਰੈਕਟੋਰੇਟ (ED) ਵੱਲੋਂ ਆਈਏਐੱਸ ਅਧਿਕਾਰੀ ਵਰੁਣ ਰੂਜ਼ਮ ਤੇ ਕੇਏਪੀ ਸਿਨਹਾ ਤੋਂ ਪੁੱਛਗਿੱਛ ਕਰਨ ਅਤੇ ਵਿਜੀਲੈਂਸ ਬਿਊਰੋ ਵੱਲੋਂ ਤਿੰਨ ਸੇਵਾ ਮੁਕਤ ਆਈਏਐੱਸ ਅਫ਼ਸਰਾਂ ਦੇ ਲੁੱਕ ਆਊਟ ਨੋਟਿਸ ਜਾਰੀ ਕਰਨ ’ਤੇ ਅਧਿਕਾਰੀਆਂ 'ਚ ਡਰ ਤੇ ਭੈਅ ਦਾ ਮਾਹੌਲ ਬਣਿਆ ਹੋਇਆ ਹੈ।ਸੱਤਾ ਦੇ ਗਲਿਆਰਿਆਂ 'ਚ ਚਰਚਾ ਹੈ ਕਿ ਈਡੀ ਕਿਸੇ ਵੀ ਸਮੇਂ ਆਬਕਾਰੀ ਵਿਭਾਗ ਦੇ ਕਮਿਸ਼ਨਰ ਵਰੁਣ ਰੂਜ਼ਮ ਤੇ ਵਿਤ ਕਮਿਸ਼ਨਰ ਕੇਏਪੀ ਦੀ ਗ੍ਰਿਫ਼ਤਾਰੀ ਕਰ ਸਕਦੀ ਹੈ। ਇਸੇ ਤਰ੍ਹਾਂ ਬਹੁ ਕਰੋੜੀ ਸਿੰਚਾਈ ਘੁਟਾਲੇ 'ਚ ਤਿੰਨ ਸਾਬਕਾ ਆਈਏਐੱਸ ਅਧਿਕਾਰੀਆਂ ਸਰਵੇਸ਼ ਕੌਸ਼ਲ, ਕੇਬੀਐੱਸ ਸਿੱਧੂ ਅਤੇ ਕਾਹਨ ਸਿੰਘ ਪੰਨੂ ਨੂੰ ਵਿਜੀਲੈਂਸ ਦੀ ਗ੍ਰਿਫ਼ਤਾਰੀ ਦੀ ਤਲਵਾਰ ਲਟਕ ਰਹੀ ਹੈ। ਵਿਜੀਲੈਂਸ ਪਹਿਲਾਂ ਹੀ ਆਈਏਐੱਸ ਅਧਿਕਾਰੀ ਸੰਜੈ ਪੋਪਲੀ ਨੂੰ ਭ੍ਰਿਸ਼ਟਾਚਾਰ ਦੇ ਦੋਸ਼ਾਂ ਵਿਚ ਗ੍ਰਿਫ਼ਤਾਰ ਕਰ ਚੁੱਕੀ ਹੈ। ਜਿਸ ਕਰ ਕੇ ਪ੍ਰਸ਼ਾਸਨਿਕ ਅਧਿਕਾਰੀਆਂ ਵਿਚ ਡਰ ਵਾਲਾ ਮਾਹੌਲ ਹੈ।