ਸ਼ਹਿਰ 'ਚ 10 ਮਰਲੇ (250 ਗਜ਼) ਤੋਂ ਉੱਪਰ ਵਾਲੇ ਘਰਾਂ 'ਤੇ ਸੋਲਰ ਪਾਵਰ ਪਲਾਂਟ ਲਾਉਣਾ ਲਾਜ਼ਮੀ
ਚੰਡੀਗੜ੍ਹ (ਪਾਲ) : ਸ਼ਹਿਰ 'ਚ 10 ਮਰਲੇ (250 ਗਜ਼) ਤੋਂ ਉੱਪਰ ਵਾਲੇ ਘਰਾਂ 'ਤੇ ਸੋਲਰ ਪਾਵਰ ਪਲਾਂਟ ਲਾਉਣਾ ਲਾਜ਼ਮੀ ਹੋਵੇਗਾ। ਇਸ ਸਬੰਧੀ ਫ਼ੈਸਲਾ ਲੈਂਦਿਆਂ ਵਾਤਾਵਰਣ ਵਿਭਾਗ ਨੇ ਕਿਹਾ ਹੈ ਕਿ ਇਸ ਦਾ ਲੋਕਾਂ ਨੂੰ ਕਾਫ਼ੀ ਫ਼ਾਇਦਾ ਹੋਵੇਗਾ। ਇਸ ਤੋਂ ਪਹਿਲਾਂ 500 ਗਜ਼ ਤੋਂ ਵੱਧ ਦੇ ਘਰਾਂ 'ਚ ਸੋਲਰ ਪਾਵਰ ਪਲਾਂਟ ਲਾਉਣਾ ਲਾਜ਼ਮੀ ਹੈ। ਜ਼ਿਆਦਾਤਰ ਲੋਕਾਂ ਨੇ ਆਪਣੇ ਘਰਾਂ 'ਚ ਬੂਟੇ ਵੀ ਲਾਏ ਹੋਏ ਹਨ, ਜਿਸ ਦਾ ਉਨ੍ਹਾਂ ਨੂੰ ਕਾਫ਼ੀ ਫ਼ਾਇਦਾ ਹੋ ਰਿਹਾ ਹੈ।