ਕੇਂਦਰ ਸਰਕਾਰ ਪੰਜਾਬ ਵਿਚ ਭੇਜੇਗੀ ਸੀਆਰਪੀਐਫ ਤੇ ਆਰਏਐਫ ਦੀ 18 ਕੰਪਨੀਆਂ

in #punjab2 years ago

ਚੰਡੀਗੜ੍ਹ,3ਮਾਰਚ ਪੰਜਾਬ ਵਿਚ ਹੋਣ ਜਾ ਰਹੇ ਜੀ-20 ਦੇ ਅਲੱਗ ਅਲੱਗ ਆਯੋਜਨਾਂ ਅਤੇ 8 ਤੋਂ 10 ਮਾਰਚ ਦੇ ਵਿਚ ਹੋਲਾ ਮਹੱਲਾ ਨੂੰ ਦੇਖਦੇ ਹੋਏ ਕੇਂਦਰ ਨੇ ਪੰਜਾਬ ਵਿਚ ਕੇਂਦਰੀ ਸੁਰੱਖਿਆ ਬਲਾਂ ਦੀਆਂ 18 ਕੰਪਨੀਆਂ ਤਾਇਨਾਤ ਕਰਨ ਦਾ ਫੈਸਲਾ ਕੀਤਾ ਹੈ। ਸੀਆਰਪੀਐਫ-ਆਰਏਐਫ ਦੀਆਂ 18 ਕੰਪਨੀਆਂ ਪੰਜਾਬ ਭੇਜੀਆਂ ਗਈਆਂ ਹਨ।ਪੰਜਾਬ ਵਿੱਚ 6 ਮਾਰਚ ਤੋਂ 16 ਮਾਰਚ ਤੱਕ 1900 ਦੇ ਕਰੀਬ ਕੇਂਦਰੀ ਸੁਰੱਖਿਆ ਮੁਲਾਜ਼ਮ ਤਾਇਨਾਤ ਰਹਿਣਗੇ। ਇਸ ਤੋਂ ਬਾਅਦ ਹਾਲਾਤ ਮੁਤਾਬਕ ਇਨ੍ਹਾਂ ਕੰਪਨੀਆਂ ਬਾਰੇ ਫੈਸਲਾ ਲਿਆ ਜਾਵੇਗਾ।
ਦੂਜੇ ਪਾਸੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵੀਰਵਾਰ ਨੂੰ ਨਵੀਂ ਦਿੱਲੀ 'ਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ ਅਤੇ ਪੰਜਾਬ ਦੇ ਸੁਰੱਖਿਆ ਹਾਲਾਤ 'ਤੇ ਚਰਚਾ ਕੀਤੀ। ਮੁੱਖ ਮੰਤਰੀ ਨੇ ਕਿਹਾ ਕਿ ਸਰਹੱਦ ਪਾਰੋਂ ਡਰੋਨਾਂ ਰਾਹੀਂ ਹਥਿਆਰਾਂ ਅਤੇ ਨਸ਼ਿਆਂ ਦੀ ਤਸਕਰੀ ਵਧ ਰਹੀ ਹੈ। ਅੰਮ੍ਰਿਤਪਾਲ ਸਿੰਘ ਅਤੇ ਹੋਰ ਗਰਮ ਖਿਆਲੀਆਂ ਦੀਆਂ ਗਤੀਵਿਧੀਆਂ ਬਾਰੇ ਵੀ ਚਰਚਾ ਕੀਤੀ ਗਈ। ਮੁੱਖ ਮੰਤਰੀ ਨੇ ਕੇਂਦਰੀ ਗ੍ਰਹਿ ਮੰਤਰੀ ਨੂੰ 23 ਫਰਵਰੀ ਨੂੰ ਅਜਨਾਲਾ ਥਾਣੇ 'ਤੇ ਹੋਏ ਹਮਲੇ ਅਤੇ ਉਸ ਤੋਂ ਬਾਅਦ ਦੀ ਸਥਿਤੀ ਬਾਰੇ ਵੀ ਜਾਣਕਾਰੀ ਦਿੱਤੀ। ਮੀਟਿੰਗ ਤੋਂ ਬਾਅਦ ਸੀਐਮ ਨੇ ਟਵੀਟ ਕੀਤਾ, 'ਕਾਨੂੰਨ ਵਿਵਸਥਾ ਦੇ ਮਾਮਲੇ 'ਚ ਕੇਂਦਰ ਅਤੇ ਪੰਜਾਬ ਸਰਕਾਰ ਮਿਲ ਕੇ ਕੰਮ ਕਰਨਗੇ।'
ਸੀਐਮ ਭਗਵੰਤ ਮਾਨ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਮੁਲਾਕਾਤ ਤੋਂ ਬਾਅਦ ਕੇਂਦਰ ਨੇ ਜੀ-20 ਕਾਨਫਰੰਸ ਅਤੇ ਹੋਲਾ ਮੁਹੱਲਾ ਦੇ ਆਯੋਜਨ ਦੇ ਮੱਦੇਨਜ਼ਰ ਸੁਰੱਖਿਆ ਪ੍ਰਬੰਧ ਵਧਾ ਦਿੱਤੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਸਰਹੱਦ ਪਾਰ ਤੋਂ ਡਰੋਨਾਂ ਰਾਹੀਂ ਹਥਿਆਰਾਂ ਅਤੇ ਨਸ਼ਿਆਂ ਦੀ ਤਸਕਰੀ ਦੀ ਚੁਣੌਤੀ ਲਗਾਤਾਰ ਵੱਧ ਰਹੀ ਹੈ। ਅਜਿਹੇ ਵਿੱਚ ਪੰਜਾਬ ਨੂੰ ਕੇਂਦਰੀ ਮਦਦ ਦੀ ਲੋੜ ਹੈ
n4767941541677865140468281f918eab7ad94f6ae7305fd47b443f7e7d123244b3bd9fc449f821eebdcaba.jpg