ਫੌਰੀ ਪ੍ਰਭਾਵ ਨਾਲ ਟੁੱਟੇ ਚੌਲਾਂ ਦੇ ਬਰਾਮਦ 'ਤੇ ਲਗਾਈ ਪਾਬੰਦੀ

in #punjab2 years ago

ਸਰਕਾਰ ਨੇ ਬ੍ਰੋਕਨ ਰਾਈਸ ਨੂੰ ਲੈ ਕੇ ਵੱਡਾ ਫੈਸਲਾ ਲਿਆ ਹੈ ਅਤੇ ਅੱਜ ਤੋਂ ਬ੍ਰੋਕਨ ਰਾਈਸ ਦੇ ਐਕਸਪੋਰਟ 'ਤੇ ਪਾਬੰਦੀ ਲਗਾ ਦਿੱਤੀ ਹੈ। ਖੇਤੀਬਾੜੀ ਮੰਤਰਾਲੇ ਦੇ ਅਨੁਸਾਰ, ਦੁਨੀਆ ਦੇ ਦੂਜੇ ਸਭ ਤੋਂ ਵੱਡੇ ਉਤਪਾਦਕ ਭਾਰਤ ਵਿੱਚ ਚੌਲਾਂ ਹੇਠ ਕੁੱਲ ਰਕਬਾ ਇਸ ਸੀਜ਼ਨ ਵਿੱਚ ਹੁਣ ਤਕ 12% ਘੱਟ ਗਿਆ ਹੈ। ਭਾਰਤ ਸਰਕਾਰ ਨੇ ਇਹ ਫੈਸਲਾ ਦੇਸ਼ ਵਿੱਚ ਖੁਰਾਕ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਲਿਆ ਹੈ। ਇਹ ਜਾਣਕਾਰੀ ਵਿਦੇਸ਼ੀ ਵਪਾਰ ਦੇ ਡਾਇਰੈਕਟਰ ਜਨਰਲ ਦੁਆਰਾ ਜਾਰੀ ਨੋਟੀਫਿਕੇਸ਼ਨ ਵਿੱਚ ਦਿੱਤੀ ਗਈ ਹੈ। ਨੋਟੀਫਿਕੇਸ਼ਨ 'ਚ ਕਿਹਾ ਗਿਆ ਹੈ ਕਿ ਟੁੱਟੇ ਹੋਏ ਚੌਲਾਂ ਦੀ ਬਰਾਮਦ 'ਤੇ ਪਾਬੰਦੀ ਤੁਰੰਤ ਪ੍ਰਭਾਵ ਨਾਲ ਲਾਗੂ ਹੋ ਗਈ ਹੈ।09_09_2022-09_09_2022-broken_rice_n_9131466_m.jpg