ਪੰਜਾਬ 'ਚ ਤੇਜ਼ੀ ਨਾਲ ਫੈਲ ਰਿਹਾ ਏਡਜ਼, 10,000 ਤੋਂ ਵੱਧ ਨਵੇਂ ਕੇਸਾਂ ਨੇ ਮਚਾਈ ਦਹਿਸ਼ਤ

in #punjab2 years ago

ਚੰਡੀਗੜ੍ਹ : ਨਸ਼ੇ ਤੋਂ ਬਾਅਦ ਹੁਣ ਪੰਜਾਬ ਵੀ ਤੇਜ਼ੀ ਨਾਲ ਐਚਆਈਵੀ ਪੰਜਾਬ ਵਿੱਚ ਸਾਲ 2022 ਤੋਂ ਜਨਵਰੀ 2023 ਤਕ ਐਚਆਈਵੀ ਦੇ ਦਰਜ ਕੀਤੇ ਗਏ ਕੇਸਾਂ ਦੀ ਗਿਣਤੀ ਹੈਰਾਨੀਜਨਕ ਹੈ। ਇਸ ਤੋਂ ਪਤਾ ਲੱਗਦਾ ਹੈ ਕਿ ਪੰਜਾਬ ਦੀ ਜਵਾਨੀ ਹੁਣ ਨਸ਼ਿਆਂ ਦੇ ਨਾਲ-ਨਾਲ ਐੱਚਆਈਵੀ ਵਰਗੀਆਂ ਮਾਰੂ ਬੀਮਾਰੀਆਂ ਦਾ ਸ਼ਿਕਾਰ ਹੋ ਰਹੀ ਹੈ।ਜੇਕਰ 2022 ਤੋਂ ਜਨਵਰੀ 2023 ਤੱਕ ਦੇ ਅੰਕੜਿਆਂ ਦੀ ਗੱਲ ਕਰੀਏ ਤਾਂ 10,109 ਮਾਮਲੇ ਦਰਜ ਕੀਤੇ ਗਏ ਹਨ। ਜੋ ਆਪਣੇ ਆਪ ਵਿੱਚ ਬਹੁਤ ਵੱਡੀ ਗਿਣਤੀ ਹੈ।

ਅੰਕੜਿਆਂ ਅਨੁਸਾਰ 10,109 ਕੇਸ ਦਰਜ ਕੀਤੇ ਗਏ ਹਨ, ਜਿਨ੍ਹਾਂ ਵਿੱਚੋਂ 88 ਕੇਸ 15 ਸਾਲ ਤੋਂ ਘੱਟ ਉਮਰ ਦੇ ਨਾਬਾਲਗਾਂ ਦੇ ਹਨ, ਇਹੀ 10,021 ਕੇਸ 15 ਸਾਲ ਤੋਂ ਵੱਧ ਉਮਰ ਦੇ ਲੋਕਾਂ ਵਿੱਚ ਪਾਏ ਗਏ ਹਨ। ਇਨ੍ਹਾਂ ਵਿੱਚ 8155 ਪੁਰਸ਼ ਅਤੇ 1847 ਔਰਤਾਂ ਸ਼ਾਮਲ ਹਨ, ਜਦੋਂ ਕਿ 19 ਟਰਾਂਸਜੈਂਡਰ, 56 ਲੜਕੇ ਅਤੇ 32 ਲੜਕੀਆਂ ਸ਼ਾਮਲ ਹਨ। ਇਨ੍ਹਾਂ 'ਚੋਂ ਸਭ ਤੋਂ ਵੱਧ ਮਾਮਲੇ ਲੁਧਿਆਣਾ ਜ਼ਿਲ੍ਹੇ 'ਚ ਦਰਜ ਹੋਏ ਹਨ, ਲੁਧਿਆਣਾ 'ਚ 1711 ਮਾਮਲੇ ਸਾਹਮਣੇ ਆਏ ਹਨ, ਇਸ ਤੋਂ ਬਾਅਦ ਪਟਿਆਲਾ ਦੂਜੇ ਨੰਬਰ 'ਤੇ ਆਉਂਦਾ ਹੈ, ਇੱਥੇ 795 ਐਚਆਈਵੀ ਪਾਜ਼ੇਟਿਵ ਕੇਸ ਦਰਜ ਹੋਏ ਹਨ।

ਤੇਜ਼ੀ ਨਾਲ ਵਧ ਰਹੀ ਗਿਣਤੀ
n47866386616783790892721cea097246dc9140a485b3ad5c824de00cd6f5ccc63fabd6cb733b7e0732004a.jpg