ਅਕਾਲੀ ਦਲ ਦੀ ਇਸਤਰੀ ਵਿੰਗ ਪ੍ਰਧਾਨ ਸਿਮਰਜੀਤ ਸਿੰਮੀ ਦੀ ਅਚਾਨਕ ਮੌਤ
ਅਕਾਲੀ ਦਲ ਦੀ ਇਸਤਰੀ ਵਿੰਗ ਪ੍ਰਧਾਨ ਸਿਮਰਜੀਤ ਸਿੰਮੀ ਦੀ ਅਚਾਨਕ ਮੌਤ
ਮਾਨਸਾ
ਇਸਤਰੀ ਅਕਾਲੀ ਦਲ ਜਿਲ੍ਹਾ ਮਾਨਸਾ ਦੀ ਪ੍ਰਧਾਨ ਬੀਬੀ ਸਿਮਰਜੀਤ ਕੌਰ ਸਿੰਮੀ ਦੀ ਅਟੈਕ ਆਉਣ ਕਾਰਨ ਅਚਾਨਕ ਮੌਤ ਹੋ ਗਈ ਹੈ। ਸਿਮਰਜੀਤ ਕੌਰ ਸਿੰਮੀ ਦੀ ਮੌਤ ਤੇ ਜਿੱਥੇ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ, ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਤੇ ਮਾਨਸਾ ਜਿਲ੍ਹੇ ਦੀਆਂ ਰਾਜਨੀਤਿਕ, ਸਮਾਜਸੇਵੀ, ਧਾਰਮਿਕ ਤੇ ਸੰਘਰਸ਼ਸ਼ੀਲ ਜਥੇਬੰਦੀਆ ਨੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ ਤੇ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖ਼ਸ਼ਣ ਲਈ ਅਰਦਾਸ ਕੀਤੀ ਹੈ ਦੇਰ ਸ਼ਾਮ ਮਾਨਸਾ ਵਿਖੇ ਉਨ੍ਹਾਂ ਦਾ ਅੰਤਿਮ ਸੰਸਕਾਰ ਕੀਤਾ ਗਿਆ।