ਅਦਾਲਤ ਨੇ ਪੰਜਾਬ ਪੁਲਿਸ ਨੂੰ ਲਾਰੈਂਸ ਬਿਸ਼ਨੋਈ ਨੂੰ ਗ੍ਰਿਫਤਾਰ ਕਰਨ ਦੀ ਇਜਾਜ਼ਤ ਦਿੱਤੀ
ਸਿੱਧੂ ਮੂਸੇਵਾਲਾ ਕਤਲ ਕੇਸ ਵਿਚ ਦਿੱਲੀ ਦੀ ਅਦਾਲਤ ਨੇ ਪੰਜਾਬ ਪੁਲਿਸ ਨੂੰ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਰਸਮੀ ਤੌਰ ’ਤੇ ਗ੍ਰਿਫ਼ਤਾਰ ਕਰਨ ਦੀ ਇਜਾਜ਼ਤ ਦੇ ਦਿੱਤੀ ਹੈ। ਜਿਸ ਤੋਂ ਤੁਰਤ ਬਾਅਦ ਪੰਜਾਬ ਪੁਲਿਸ ਨੇ ਬਿਸ਼ਨੋਈ ਨੂੰ ਹਿਰਾਸਤ ਵਿਚ ਲੈ ਲਿਆ ਹੈ।
ਪੰਜਾਬ ਪੁਲਿਸ ਨੇ ਲੋੜੀਂਦੇ ਦਸਤਾਵੇਜ਼ ਮੁਹੱਈਆ ਕਰਵਾਏ ਹਨ। ਉਸ ਤੋਂ ਬਾਅਦ ਟਰਾਂਜ਼ਿਟ ਰਿਮਾਂਡ ਦੀ ਮੰਗ ਵਾਲੀ ਪੰਜਾਬ ਪੁਲਿਸ ਦੀ ਅਰਜ਼ੀ 'ਤੇ ਵਿਚਾਰ ਕੀਤਾ ਜਾਵੇਗਾ। ਅਦਾਲਤ ਹੁਣ ਪੰਜਾਬ ਲਿਜਾਣ ਦੀ ਮੰਗ 'ਤੇ ਵਿਚਾਰ ਕਰੇਗੀ। ਯਾਨੀ ਪੰਜਾਬ ਪੁਲਿਸ ਲਾਰੈਂਸ ਬਿਸ਼ਨੋਈ ਨੂੰ ਫਿਲਹਾਲ ਗ੍ਰਿਫਤਾਰ ਕਰ ਸਕਦੀ ਹੈ।