ਸਿੱਧੂ ਮੂਸੇਵਾਲਾ ਦੇ ਕਤਲ ਪਿੱਛੇ ਕਿਹੜੇ ਕਲਾਕਾਰਾਂ ਦਾ ਹੱਥ?

in #punjab2 years ago

ਚੰਡੀਗੜ੍ਹ: ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਵੱਲੋਂ ਆਪਣੇ ਪੁੱਤਰ ਦੇ ਕਤਲ ਪਿੱਛੇ ਕੁਝ ਕਲਾਕਾਰਾਂ ਦਾ ਹੱਥ ਹੋਣ ਦਾ ਖੁਲਾਸਾ ਕਰਨ ਮਗਰੋਂ ਨਵੀਂ ਚਰਚਾ ਛਿੜ ਗਈ ਹੈ। ਬਲਕੌਰ ਸਿੰਘ ਦੇ ਦਾਅਵੇ ਮਗਰੋਂ ਕੁਝ ਕਲਾਕਾਰਾਂ ਅੰਦਰ ਵੀ ਖੌਫ ਦਾ ਮਾਹੌਲ ਹੈ ਕਿਉਂਕਿ ਉਨ੍ਹਾਂ ਦਾ ਸਿੱਧੂ ਮੂਸੇਵਾਲਾ ਨਾਲ ਕਾਫੀ ਟਕਰਾਅ ਰਿਹਾ ਹੈ। ਸਿੱਧੂ ਮੂਸੇਵਾਲਾ ਦੇ ਪਿਤਾ ਨੇ ਇਹ ਵੀ ਕਿਹਾ ਹੈ ਕਿ ਆਉਣ ਵਾਲੇ ਸਮੇਂ ਵਿੱਚ ਉਹ ਨਾਵਾਂ ਦਾ ਵੀ ਖੁਲਾਸਾ ਕਰਨਗੇ।
ਦੱਸ ਦਈਏ ਕਿ ਪਿਛਲੇ ਦਿਨੀਂ ਸਿੱਧੂ ਮੂਸੇਵਾਲਾ ਦੇ ਪ੍ਰਸ਼ੰਸਕਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਬਲਕੌਰ ਸਿੰਘ ਨੇ ਖ਼ੁਲਾਸਾ ਕੀਤਾ ਸੀ ਕਿ ਸਿੱਧੂ ਨੂੰ ਕਤਲ ਕਰਵਾਉਣ ਵਿੱਚ ਸੂਬੇ ਦੇ ਕੁਝ ਕਲਾਕਾਰਾਂ ਦਾ ਵੀ ਹੱਥ ਹੈ। ਉਨ੍ਹਾਂ ਕਿਹਾ ਕਿ ਉਹ ਇਹ ਖ਼ੁਲਾਸਾ ਅਗਲੇ ਦਿਨਾਂ ਦੌਰਾਨ ਕਰਨਗੇ। ਉਹ ਆਜ਼ਾਦੀ ਦਿਹਾੜੇ ਤੋਂ ਇੱਕ ਦਿਨ ਪਹਿਲਾਂ ਪਿੰਡ ਮੂਸਾ ਵਿੱਚ ਜੁੜੇ ਪ੍ਰਸ਼ੰਸਕਾਂ ਨੂੰ ਸੰਬੋਧਨ ਕਰ ਰਹੇ ਸਨ।
ਉਨ੍ਹਾਂ ਕਿਹਾ ਕਿ ਛੋਟੀ ਉਮਰੇ ਸ਼ੁਭਦੀਪ ਨੇ ਜਿੰਨੀ ਪ੍ਰਸਿੱਧੀ ਸੰਸਾਰ ਭਰ ’ਚ ਖੱਟੀ, ਉਹ ਉਸੇ ਦੇ ਨਾਲ ਦੇ ਕਲਾਕਾਰਾਂ ਨੂੰ ਬਰਦਾਸ਼ਤ ਨਹੀਂ ਹੋਈ। ਅਜਿਹੇ ਕਲਾਕਾਰ ਗੈਂਗਸਟਰਾਂ ਕੋਲ ਸਿੱਧੂ ਦੇ ਗੀਤਾਂ ਨੂੰ ਗ਼ਲਤ ਤਰੀਕੇ ਨਾਲ ਉਭਾਰਦੇ ਰਹੇ ਤੇ ਉਨ੍ਹਾਂ ਨੂੰ ਭੜਕਉਂਦੇ ਰਹੇ। ਉਨ੍ਹਾਂ ਇਸ ਗੱਲ ’ਤੇ ਵੀ ਗਿਲਾ ਜ਼ਾਹਿਰ ਕੀਤਾ ਕਿ ਪੰਜਾਬ ਵਿੱਚ ਗੈਂਗਸਟਰਾਂ ਦਾ ਰਾਜ ਭਾਗ ਹੈ, ਉਹ ਕਲਾਕਾਰਾਂ ਅਤੇ ਖਿਡਾਰੀਆਂ ਨੂੰ ਆਪਣੇ ਅਨੁਸਾਰ ਚਲਾ ਰਹੇ ਹਨ। download.jpg