DGP ਭਾਵਰਾ ਦੇ ਅਧਿਕਾਰੀਆਂ ਨੂੰ ਸਖ਼ਤ ਹੁਕਮ, ਪੰਜਾਬ ’ਚ ਸ਼ਾਂਤੀ ਵਿਵਸਥਾ ਨੂੰ ਹਰ ਕੀਮਤ ’ਤੇ ਬਣਾ ਕੇ ਰੱਖਿਆ ਜਾਵੇ

in #punjab2 years ago

2022_5image_10_26_359458015untitled-1copy.jpgਜਲੰਧਰ (ਸੁਨੀਲ ਧਵਨ/ਸੁਧੀਰ)- ਪੰਜਾਬ ਪੁਲਸ ਦੇ ਡਾਇਰੈਕਟਕਰ ਜਨਰਲ (ਡੀ. ਜੀ. ਪੀ.) ਵੀ. ਕੇ. ਭਾਵਰਾ ਨੇ ਸ਼ਨੀਵਾਰ ਰਾਜ ਦੇ ਉੱਚ ਪੁਲਸ ਅਧਿਕਾਰੀਆਂ ਨਾਲ ਉੱਚ ਪੱਧਰੀ ਮੀਟਿੰਗ ਕਰਕੇ ਸੂਬੇ ’ਚ ਕਾਨੂੰਨ-ਵਿਵਸਥਾ ਦੀ ਸਥਿਤੀ ਦਾ ਜਾਇਜ਼ਾ ਲਿਆ ਅਤੇ ਪੁਲਸ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਸੂਬੇ ’ਚ ਹਰ ਹਾਲ ’ਚ ਸ਼ਾਂਤੀ ਵਿਵਸਥਾ ਨੂੰ ਕਾਇਮ ਰੱਖਿਆ ਜਾਵੇ। ਸ਼ਾਂਤੀ ਨੂੰ ਭੰਗ ਕਰਨ ਵਾਲੇ ਤੱਤਾਂ ਨਾਲ ਸਖ਼ਤੀ ਨਾਲ ਪੇਸ਼ ਆਇਆ ਜਾਵੇ। ਮੀਟਿੰਗ ’ਚ ਕਈ ਏ. ਡੀ. ਜੀ. ਪੀਜ਼, ਪੁਲਸ ਕਮਿਸ਼ਨਰ ਅਤੇ ਐੱਸ. ਐੱਸ. ਪੀ. ਰੈਂਕ ਦੇ ਅਧਿਕਾਰੀ ਸ਼ਾਮਲ ਹੋਏ, ਜਿਨ੍ਹਾਂ ’ਚ ਏ. ਡੀ. ਜੀ. ਪੀ. (ਵੈੱਲਫੇਅਰ ) ਅਰਪਿਤ ਸ਼ੁਕਲਾ, ਪੀ. ਏ. ਪੀ. ਦੇ ਸਪੈਸ਼ਲ ਡੀ. ਜੀ. ਪੀ. ਇਕਬਾਲਪ੍ਰੀਤ ਸਿੰਘ ਸਹੋਤਾ, ਜਲੰਧਰ ਦੇ ਪੁਲਸ ਕਮਿਸ਼ਨਰ ਗੁਰਪ੍ਰੀਤ ਸਿੰਘ ਤੂਰ, ਜਲੰਧਰ ਦਿਹਾਤੀ ਦੇ ਐੱਸ. ਐੱਸ. ਪੀ. ਸਵਪਨ ਸ਼ਰਮਾ ਅਤੇ ਕਈ ਹੋਰ ਅਧਿਕਾਰੀ ਸ਼ਾਮਲ ਹੋਏ। ਡੀ. ਜੀ. ਪੀ. ਭਾਵਰਾ ਨੇ ਪੁਲਸ ਅਧਿਕਾਰੀਆਂ ਨੂੰ ਜੂਨ ਦੇ ਸ਼ੁਰੂ ਵਿੱਚ ਘੱਲੂਘਾਰੇ ਦੇ ਮੱਦੇਨਜ਼ਰ ਪੂਰੀ ਤਰ੍ਹਾਂ ਚੌਕਸ ਰਹਿਣ ਦੇ ਨਿਰਦੇਸ਼ ਦਿੱਤੇ ਹਨ। ਪੁਲਸ ਅਧਿਕਾਰੀਆਂ ਨੂੰ ਦਿਨ-ਰਾਤ ਚੌਕਸੀ ਹੋਰ ਵਧਾਉਣ ਲਈ ਵੀ ਕਿਹਾ ਹੈ।