ਮੁੱਖ ਮੰਤਰੀ ਮਾਨ ਨੇ ਖੇਤੀਬਾੜੀ ਖੇਤਰ ਲਈ ਜਰਮਨੀ ਦੀ ਮੋਹਰੀ ਕੰਪਨੀ ਤੋਂ ਮੰਗਿਆ ਸਹਿਯੋਗ

in #punjab2 years ago

ਚੰਡੀਗੜ੍ਹ / ਮਿਊਨਿਖ (ਜਰਮਨੀ): ਮੁੱਖ ਮੰਤਰੀ ਭਗਵੰਤ ਮਾਨ ਨੇ ਜਲਵਾਯੂ ਤਬਦੀਲੀ, ਸਿੰਜਾਈ, ਫ਼ਸਲਾਂ ਦੇ ਝਾੜ ਦੀ ਪੇਸ਼ੀਨਗੋਈ, ਵਾਢੀ ਦੀ ਪ੍ਰਗਤੀ ਦੇ ਵਿਸ਼ਲੇਸ਼ਣ, ਸੂਬੇ ਵਿੱਚ ਨਿਵੇਸ਼ ਯੋਜਨਾਵਾਂ ਪ੍ਰਮਾਣਿਤ ਕਰਨ ਲਈ ਜਲਵਾਯੂ ਤਬਦੀਲੀ ਦੇ ਮੁਲਾਂਕਣ ਅਤੇ ਖੇਤੀਬਾੜੀ ਉਤਪਾਦਨ ਉਤੇ ਪ੍ਰਭਾਵ ਵਰਗੇ ਅਹਿਮ ਮਸਲਿਆਂ ਨਾਲ ਸਿੱਝਣ ਲਈ ਜਰਮਨੀ ਦੀ ਮੋਹਰੀ ਕੰਪਨੀ ਬੇਅਵਾਅ ਤੋਂ ਸਹਿਯੋਗ ਮੰਗਿਆ ਹੈ।

ਮੁੱਖ ਮੰਤਰੀ ਨੇ ਆਪਣੇ ਮਿਊਨਿਖ ਦੌਰੇ ਦੌਰਾਨ ਬੇਅਵਾਅ ਕੰਪਨੀ ਦੇ ਮਨੋਨੀਤ ਸੀ.ਈ.ਓ. ਮਾਰਕਸ ਪੋਲਿੰਗਰ, ਸੀ.ਈ.ਓ. ਵਿਸਟਾ ਡਾ. ਹੇਕ ਬੈਕ ਤੇ ਸੀਨੀਅਰ ਵਾਈਸ ਪ੍ਰੈਜ਼ੀਡੈਂਟ ਆਈ.ਟੀ. ਡਿਵੈਲਪਮੈਂਟ ਬੇਅਵਾਅ ਗਰੁੱਪ ਟੋਬੀਅਸ ਹੌਰਟਸਮੈਨ ਨਾਲ ਮੁਲਾਕਾਤ ਕੀਤੀ।

ਮੁੱਖ ਮੰਤਰੀ ਨੇ ਕੰਪਨੀ ਦੇ ਨੁਮਾਇੰਦਿਆਂ ਨੂੰ ਦੱਸਿਆ ਕਿ ਪੰਜਾਬ ਮੁੱਖ ਤੌਰ ਉਤੇ ਖੇਤੀਬਾੜੀ ਆਧਾਰਤ ਅਰਥਚਾਰਾ ਹੈ, ਜਿਸ ਦੀ ਜ਼ਿਆਦਾਤਰ ਵਸੋਂ ਦੀ ਨਿਰਭਰਤਾ ਖੇਤੀਬਾੜੀ ਉਤੇ ਆਧਾਰਤ ਹੈ। ਉਨ੍ਹਾਂ ਕਿਹਾ ਕਿ ਪੰਜਾਬ ਆਪਣੀਆਂ ਖੇਤੀਬਾੜੀ ਗਤੀਵਿਧੀਆਂ ਨੂੰ ਆਧੁਨਿਕ ਲੀਹਾਂ ਉਤੇ ਢਾਲਣਾ ਚਾਹੁੰਦਾ ਹੈ ਤਾਂ ਕਿ ਸੂਬੇ ਦੇ ਕਿਸਾਨਾਂ ਦੀ ਵੱਡੇ ਪੱਧਰ ਉਤੇ ਭਾਈਵਾਲੀ ਯਕੀਨੀ ਬਣਾਈ ਜਾਵੇ।