Punjab : ਇੱਕ ਲੱਖ 'ਚੋਂ 33 ਲੋਕ ਕਰਦੇ ਨੇ ਨਸ਼ਾ ਤਸਕਰੀ, NCRB ਦੀ ਰਿਪੋਰਟ ‘ਚ ਖੁਲਾਸਾ

in #delhi2 years ago

ਚੰਡੀਗੜ੍ਹ- ਨਸ਼ੇ ਨੂੰ ਖਤਮ ਕਰਨ ਲਈ ਪਿਛਲੀਆਂ ਤੇ ਮੌਜੂਦਾ ਸਰਕਾਰ ਨੇ ਸਖਤ ਮੁਹਿੰਮਾ ਚਲਾ ਕੇ ਨਸ਼ਾ ਖਤਮ ਕਰਨ ਦਾ ਦਾਅਵਾ ਕਰਦੀਆਂ ਹਨ। ਪਰ NCRB ਦੀ ਰਿਪੋਰਟ ਦੇ ਅੰਕੜੇ ਦੱਸਦੇ ਹਨ ਕਿ ਪੰਜਾਬ ਵਿੱਚ ਹਰ ਇੱਕ ਲੱਖ ਦੀ ਆਬਾਦੀ ਪਿੱਛੇ 33 ਵਿਅਕਤੀ ਨਸ਼ਾ ਤਸਕਰੀ ਵਿੱਚ ਸ਼ਾਮਲ ਹਨ। ਉਂਜ, ਤਸਕਰੀ ਦੇ ਮਾਮਲੇ ਵਿੱਚ ਸਿਖਰ ’ਤੇ ਹੋਣ ਦੇ ਬਾਵਜੂਦ ਐਫਆਈਆਰ ਦਰਜ ਕਰਨ ਦੇ ਮਾਮਲੇ ਵਿੱਚ ਪੰਜਾਬ ਦੇਸ਼ ਵਿੱਚ ਤੀਜੇ ਨੰਬਰ ’ਤੇ ਹੈ। ਨੈਸ਼ਨਲ ਕ੍ਰਾਈਮ ਰਿਕਾਰਡ ਬਿਊਰੋ (ਐਨਸੀਆਰਬੀ) ਦੁਆਰਾ ਜਾਰੀ ਸਾਲ 2021 ਲਈ ਸਾਰੇ ਰਾਜਾਂ ਦੇ ਅਪਰਾਧ ਅੰਕੜੇ ਦਰਸਾਉਂਦੇ ਹਨ ਕਿ ਉੱਤਰ ਪ੍ਰਦੇਸ਼ ਐਨਡੀਪੀਐਸ ਐਕਟ ਦੇ ਤਹਿਤ 10,432 ਐਫਆਈਆਰਜ਼ ਦੇ ਨਾਲ ਸੂਚੀ ਵਿੱਚ ਸਭ ਤੋਂ ਉੱਪਰ ਹੈ, ਇਸ ਤੋਂ ਬਾਅਦ ਮਹਾਰਾਸ਼ਟਰ ਵਿੱਚ 10,078 ਕੇਸ ਸਨ ਜਦੋਂ ਕਿ ਪੰਜਾਬ ਵਿੱਚ 9,972 ਕੇਸ ਸਨ।