ਪੰਜਾਬ ਵਿਚ ਲੰਪੀ ਸਕਿੱਨ ਦਾ ਕਹਿਰ; 20 ਹਜ਼ਾਰ ਗਾਵਾਂ ਲਪੇਟ ਵਿਚ ਆਈਆਂ, 400 ਤੋਂ ਵੱਧ ਪਸ਼ੂਆਂ ਦੀ ਮੌਤ

in #punjab2 years ago

ਪੰਜਾਬ 'ਚ ਪਿਛਲੇ ਇਕ ਮਹੀਨੇ 'ਚ ਲੰਪੀ ਸਕਿੱਨ ਡਿਜ਼ੀਜ਼ (ਐੱਲਐੱਸਡੀ) ਕਾਰਨ 400 ਤੋਂ ਵੱਧ ਪਸ਼ੂਆਂ ਦੀ ਮੌਤ ਹੋ ਚੁੱਕੀ ਹੈ ਅਤੇ ਕਰੀਬ 20 ਹਜ਼ਾਰ ਗਾਵਾਂ ਇਸ ਦੀ ਲਪੇਟ 'ਚ ਆ ਚੁੱਕੀਆਂ ਹਨ। ਇਸ ਕਾਰਨ ਵਿਭਾਗ ਨੇ ਪਸ਼ੂਆਂ ਨੂੰ ਇਨਫੈਕਸ਼ਨ ਤੋਂ ਬਚਾਉਣ ਲਈ ਐਡਵਾਈਜ਼ਰੀ ਵੀ ਜਾਰੀ ਕੀਤੀ ਹੈ।Screenshot_2022_0807_145948.jpg
ਪੰਜਾਬ ਪਸ਼ੂ ਪਾਲਣ ਵਿਭਾਗ ਦੇ ਸੰਯੁਕਤ ਨਿਰਦੇਸ਼ਕ ਰਾਮ ਪਾਲ ਮਿੱਤਲ ਅਨੁਸਾਰ ਇਸ ਬਿਮਾਰੀ ਕਾਰਨ ਰਾਜ ਦੇ ਸਭ ਤੋਂ ਵੱਧ ਪ੍ਰਭਾਵਿਤ ਜ਼ਿਲ੍ਹੇ ਬਰਨਾਲਾ, ਬਠਿੰਡਾ, ਫਰੀਦਕੋਟ, ਜਲੰਧਰ, ਮੋਗਾ ਅਤੇ ਮੁਕਤਸਰ ਹਨ। ਮਿੱਤਲ ਨੇ ਦੱਸਿਆ ਕਿ 4 ਜੁਲਾਈ ਨੂੰ ਪੰਜਾਬ ਵਿੱਚ ‘ਲੰਪੀ’ ਚਮੜੀ ਰੋਗ ਦਾ ਪਹਿਲਾ ਪੁਸ਼ਟੀ ਹੋਇਆ ਕੇਸ ਸਾਹਮਣੇ ਆਇਆ ਸੀ। ਉਨ੍ਹਾਂ ਦੱਸਿਆ ਕਿ ਪੰਜਾਬ ਵਿੱਚ ਹੁਣ ਤੱਕ ਐਲਐਸਡੀ ਦੇ 20,000 ਦੇ ਕਰੀਬ ਕੇਸ ਦਰਜ ਕੀਤੇ ਜਾ ਚੁੱਕੇ ਹਨ ਅਤੇ 424 ਪਸ਼ੂਆਂ ਦੀ ਮੌਤ ਹੋ ਚੁੱਕੀ ਹੈ।ਲੰਪੀ ਸਕਿਨ ਇਕਤ ਇੱਕ ਛੂਤ ਦੀ ਬਿਮਾਰੀ ਹੈ, ਜੋ ਮੱਛਰਾਂ, ਮੱਖੀਆਂ, ਜੂਆਂ ਆਦਿ ਦੇ ਕੱਟਣ ਜਾਂ ਸਿੱਧੇ ਸੰਪਰਕ ਨਾਲ ਜਾਂ ਦੂਸ਼ਿਤ ਭੋਜਨ ਜਾਂ ਪਾਣੀ ਰਾਹੀਂ ਫੈਲਦੀ ਹੈ। ਇਸ ਕਾਰਨ ਪਸ਼ੂਆਂ ਵਿੱਚ ਲੱਛਣਾਂ ਦੇ ਸਾਹਮਣੇ ਆਉਣ ਦੇ ਨਾਲ-ਨਾਲ ਉਨ੍ਹਾਂ ਦੀ ਮੌਤ ਦਾ ਵੀ ਖਤਰਾ ਬਣਿਆ ਰਹਿੰਦਾ ਹੈ। ਜ਼ਿਆਦਾਤਰ ਸੰਕਰਮਿਤ ਗਾਵਾਂ ਗਊਸ਼ਾਲਾਵਾਂ ਅਤੇ ਡੇਅਰੀ ਫਾਰਮਾਂ ਤੋਂ ਸਾਹਮਣੇ ਆਈਆਂ ਹਨ। ਪਸ਼ੂ ਪਾਲਣ ਵਿਭਾਗ ਵੱਲੋਂ ਜਾਰੀ ਨੋਟੀਫਿਕੇਸ਼ਨ ਅਨੁਸਾਰ ਲੰਪੀ ਸਕਿਨ ਨਾਲ ਸੰਕਰਮਿਤ ਪਸ਼ੂ ਨੂੰ ਲਾਗ ਫੈਲਣ ਦੀ ਸੰਭਾਵਨਾ ਤੋਂ ਬਚਣ ਲਈ ਦੂਜਿਆਂ ਤੋਂ ਅਲੱਗ ਰੱਖਿਆ ਜਾਣਾ ਚਾਹੀਦਾ ਹੈ।ਹਲਕਾ ਬੱਲੂਆਣਾ ਦੇ ਪਿੰਡ ਰਾਮਪੁਰਾ ਅਤੇ ਸੁਖਚੈਨ ਵਿਖੇ ਬੀਮਾਰੀ ਦੀ ਰੋਕਥਾਮ ਸਬੰਧੀ ਵਿਭਾਗ ਅਤੇ ਸਥਾਨਕ ਸੰਸਥਾ ਵੱਲੋਂ ਕੀਤੇ ਜਾ ਰਹੇ ਕਾਰਜਾਂ 'ਤੇ ਸੰਤੁਸ਼ਟੀ ਜ਼ਾਹਰ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪਸ਼ੂ ਪਾਲਣ ਵਿਭਾਗ ਇਸ ਬੀਮਾਰੀ ਨੂੰ ਫੈਲਣ ਤੋਂ ਰੋਕਣ ਲਈ ਹਰ ਸਾਰਥਕ ਕਦਮ ਚੁੱਕ ਰਹੀ ਹੈ। ਸਰਕਾਰ ਨੇ ਸੂਬੇ ਦੇ ਸਾਰੇ ਜ਼ਿਲਿਅ੍ਹਾਂ ਨੂੰ 76 ਲੱਖ ਰੁਪਏ ਦੀ ਰਾਸ਼ੀ ਜਾਰੀ ਕੀਤੀ ਹੈ। ਇਸ ਤੋਂ ਇਲਾਵਾ ਜ਼ਿਲ੍ਹਿਆਂ ਵਿਚ ਤੈਨਾਤ ਅਮਲੇ ਦੇ ਨਾਲ-ਨਾਲ ਮੁੱਖ ਦਫ਼ਤਰ ਤੋਂ ਵੀ ਵੈਟਰਨਰੀ ਅਧਿਕਾਰੀ ਜ਼ਿਲ੍ਹਿਆਂ ਵਿੱਚ ਭੇਜੇ ਗਏ ਹਨ।
ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਉਨ੍ਹਾਂ ਕਿਹਾ ਕਿ ਲੰਪੀ ਸਕੀਨ ਬਿਮਾਰੀ ਵਿਸ਼ੇਸ਼ ਤੌਰ 'ਤੇ ਗਾਵਾਂ ਵਿਚ ਫੈਲ ਰਹੀ ਹੈ ਅਤੇ ਸੂਬੇ ਦੇ ਕਈ ਜ਼ਿਲ੍ਹੇ ਇਸ ਬੀਮਾਰੀ ਦੀ ਚਪੇਟ ਵਿਚ ਆ ਗਏ ਹਨ। ਉਨ੍ਹਾਂ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਪਸ਼ੂ ਪਾਲਕਾਂ ਦੇ ਸ਼ੈਡਾਂ ਦਾ ਰੋਜ਼ਾਨਾ ਦੌਰਾ ਕਰਨ ਅਤੇ ਪਸ਼ੂਆਂ ਨੂੰ ਇਸ ਬੀਮਾਰੀ ਤੋਂ ਬਚਾਉਣ ਲਈ ਰੋਕਣ ਲਈ ਲੋੜੀਂਦੇ ਕਦਮ ਚੁੱਕਣ। ਉਨ੍ਹਾਂ ਕਿਹਾ ਕਿ ਪਸ਼ੂਆਂ ਨੂੰ ਇਸ ਬੀਮਾਰੀ ਤੋਂ ਬਚਾਉਣ ਲਈ ਦਵਾਈਆਂ ਤੋਂ ਇਲਾਵਾ ਹੋਰ ਸਾਜ਼ੋ-ਸਾਮਾਨ ਕਿਸੇ ਦੀ ਕਮੀ ਨਹੀਂ ਆਉਣ ਦਿੱਤੀ ਜਾਵੇ।