ਭਗਵੰਤ ਮਾਨ ਦਾ ਵੱਡਾ ਐਲਾਨ, ਇਸ ਵਾਰ ਕਾਗਜ਼ ਰਹਿਤ ਹੋਵੇਗਾ ਪੰਜਾਬ ਦਾ ਬਜਟ 2022

in #punjab2 years ago

Punjab News: ਮੁੱਖ ਮੰਤਰੀ ਭਗਵੰਤ ਮਾਨ (Bhagwant Mann) ਨੇ ਪੰਜਾਬ ਅਤੇ ਪੰਜਾਬੀਆਂ ਦੀ ਤੰਦਰੁਸਤੀ ਨੂੰ ਮੱਦੇਨਜ਼ਰ ਰੱਖਦਿਆਂ ਵੱਡਾ ਕੀਤਾ ਹੈ। ਮੁੱਖ ਮੰਤਰੀ ਨੇ ਐਲਾਨ ਕੀਤਾ ਹੈ ਕਿ ਇਸ ਵਾਰ ਪੰਜਾਬ ਸਰਕਾਰ ਦਾ ਬਜਟ 2022 (Punjab Budget 2022 Without Paper) ਕਾਗਜ਼ ਰਹਿਤ ਹੋਵੇਗਾ।ਮੁੱਖ ਮੰਤਰੀ ਮਾਨ ਨੇ ਟਵੀਟ ਜਾਰੀ ਕਰਦਿਆਂ ਇਹ ਜਾਣਕਾਰੀ ਦਿੰਦਿਆਂ ਲਿਖਿਆ, ਇੱਕ ਖੁਸ਼ਖਬਰੀ ਪੰਜਾਬੀਆਂ ਦੇ ਨਾਮ। ਉਨ੍ਹਾਂ ਅੱਗੇ ਕਿਹਾ, ''ਮੇਰੀ ਸਰਕਾਰ ਨੇ ਫੈਸਲਾ ਕੀਤਾ ਹੈ ਕਿ ਇਸ ਵਾਰ ਪੰਜਾਬ ਸਰਕਾਰ ਦਾ ਬਜਟ ਕਾਗਜ ਰਹਿਤ ਹੋਵੇਗਾ।'''ਮਾਨ ਨੇ ਅੱਗੇ ਕਿਹਾ ਕਿ ਕਾਗਜ਼ ਨਾਲ ਪੰਜਾਬ ਸਰਕਾਰ ਦੇ ਖਜ਼ਾਨੇ ਵਿੱਚ ਲਗਭਗ 21 ਲੱਖ ਰੁਪਏ ਬਚਣਗੇ, ਜੋ ਕਿ ਹੋਰ ਲੋਕ ਭਲਾਈ ਦੇ ਕੰਮਾਂ ਲਈ ਵਰਤੇ ਜਾਣਗੇ। ਇਸ ਦੇ ਨਾਲ ਹੀ ਉਨ੍ਹਾਂ ਪੰਜਾਬ ਦੀ ਕੁਦਰਤੀ ਸਿਹਤ ਦੇ ਮੱਦੇਨਜ਼ਰ ਦੱਸਿਆ ਕਿ ਇਸ ਨਾਲ 34 ਟਨ ਕਾਗਜ਼ ਬਚੇਗਾ ਭਾਵ ਕਿ 814-834 ਦਰੱਖਤ ਵੀ ਬਚਣਗੇ, ਜੋ ਕਿ ਪੰਜਾਬ ਦੀ ਸਿਹਤ ਲਈ ਬਹੁਤ ਹੀ ਜ਼ਰੂਰੀ ਹੈ।
ਉਨ੍ਹਾਂ ਇਸ ਨੂੰ ਆਪਣੀ ਆਮ ਆਦਮੀ ਪਾਰਟੀ ਦੀ ਸਰਕਾਰ ਦਾ ਇੱਕ ਈ-ਗਵਰਨਸ ਵੱਲ ਇੱਕ ਹੋਰ ਵੱਡਾ ਕਦਮ ਦੱਸਿਆ ਹੈ।Screenshot_2022_0525_202939.jpg