CM ਮਾਨ ਨੇ ਸ਼ਹੀਦ ਕੁਲਦੀਪ ਸਿੰਘ ਦੇ ਪਰਿਵਾਰਕ ਮੈਂਬਰਾਂ ਨਾਲ ਦੁੱਖ ਸਾਂਝਾ ਕੀਤਾ

in #punjab2 years ago

ਮੁੱਖ ਮੰਤਰੀ ਨੇ 95 ਲੱਖ ਰੁਪਏ ਦੀ ਰਾਸ਼ੀ ਦਾ ਚੈੱਕ ਕੀਤਾ ਪਰਿਵਾਰ ਦੇ ਸਪੁਰਦ ਫਿਰੋਜ਼ਪੁਰ- ਸ਼ਹੀਦ ਕੁਲਦੀਪ ਸਿੰਘ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅੱਜ ਪਿੰਡ ਲੋਹਕੇ ਕਲਾਂ ਵਿਚ ਪਹੁੰਚ ਕੇ ਸ਼ਹੀਦ ਕੁਲਦੀਪ ਸਿੰਘ ਦੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਅਤੇ ਪਰਿਵਾਰ ਨੂੰ ਪੰਜਾਬ ਸਰਕਾਰ ਵੱਲੋਂ ਦਿੱਤੀ ਗਈ ਆਰਥਿਕ ਸਹਾਇਤਾ ਵਜੋਂ 95 ਲੱਖ ਰੁਪਏ ਦਾ ਚੈੱਕ ਵੀ ਭੇਟ ਕੀਤਾ। ਇਸ ਤੋਂ ਪਹਿਲਾਂ ਸ਼ਹੀਦ ਦੇ ਭੋਗ ਵਾਲੇ ਦਿਨ ਪੰਜਾਬ ਸਰਕਾਰ ਵੱਲੋਂ ਪੰਜ ਲੱਖ ਰੁਪਏ ਦਾ ਚੈੱਕ ਦਿੱਤਾ ਗਿਆ ਸੀ ਅਤੇ ਅੱਜ ਬਾਕੀ ਦੀ ਰਾਸ਼ੀ ਦਾ ਚੈੱਕ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਖ਼ੁਦ ਪਰਿਵਾਰ ਨਾਲ ਦੁੱਖ ਸਾਂਝਾ ਕਰਦੇ ਹੋਏ ਸੌਂਪਿਆ ਗਿਆ । ਮੁੱਖਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਤਨੋ ਮਨੋ ਧਨੋ ਸ਼ਹੀਦ ਦੇ ਪਰਿਵਾਰ ਨਾਲ ਮੋਢੇ ਨਾਲ ਮੋਢਾ ਲਾ ਕੇ ਖੜ੍ਹੀ ਹੈ, ਸ਼ਹੀਦ ਦੇ ਪਰਿਵਾਰ ਨੂੰ ਕਿਸੇ ਵੀ ਕਿਸਮ ਦੀ ਲੋੜ ਹੁੰਦੀ ਹੈ ਤਾਂ ਬੇਝਿਜਕ ਉਹ ਉਨ੍ਹਾਂ ਨਾਲ ਸੰਪਰਕ ਕਰ ਸਕਦੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਪਿੰਡ ਵਿਚ ਖੇਡ ਦਾ ਗਰਾਊਂਡ ਨਹੀਂ ਹੈ ਅਤੇ ਨਾ ਹੀ ਕੋਈ ਸਿਹਤ ਸਹੂਲਤਾਂ ਹਨ ਜਲਦ ਹੀ ਜੋ ਵੀ ਪਿੰਡ ਵਾਲਿਆਂ ਦੀ ਡਿਮਾਂਡ ਹੋਏਗੀ ਉਸ ਨੂੰ ਪੂਰਾ ਕੀਤਾ ਜਾਏਗਾ ।ਮੁੱਖ ਮੰਤਰੀ ਨੇ ਕਿਹਾ ਕਿ ਸ਼ਹੀਦ ਦੇਸ਼ ਦਾ ਸਰਮਾਇਆ ਹੁੰਦੇ ਨੇ ਪੈਸਿਆਂ ਨਾਲ ਉਨ੍ਹਾਂ ਦੀ ਘਾਟ ਤਾਂ ਨਹੀਂ ਪੂਰੀ ਕੀਤੀ ਜਾ ਸਕਦੀ ਪਰ ਪਰਿਵਾਰ ਦੀ ਸਹਾਇਤਾ ਕਰਕੇ ਉਨ੍ਹਾਂ ਨੂੰ ਹੌਸਲਾ ਦਿੱਤਾ ਜਾ ਸਕਦਾ ਹੈ। ਮੁੱਖ ਮੰਤਰੀ ਨੇ ਕਿਹਾ ਕਿ 15 ਅਗਸਤ ਆਜ਼ਾਦੀ ਵਾਲੇ ਦਿਨ ਪੰਜਾਬ ਵਿੱਚ ਪਚੱਤਰ ਮੁਹੱਲਾ ਕਲੀਨਿਕ ਸ਼ੁਰੂ ਕਰ ਦਿੱਤੇ ਜਾਣਗੇ ਜਿਨ੍ਹਾਂ ਵਿੱਚ ਲੋਕ ਆਪਣਾ ਇਲਾਜ ਫ੍ਰੀ ਕਰਵਾ ਸਕਦੇ ਹਨ। ਇਸ ਲਈ ਬਕਾਇਦਾ ਪੀਪੀਪੀ ਮੋਡ ਤੇ ਕੁਝ ਕੰਪਨੀਆਂ ਨਾਲ ਕੰਟਰੈਕਟ ਵੀ ਕੀਤਾ ਗਿਆ ਹੈ ਜਿਥੇ ਟੈਸਟ ਵੀ ਮਰੀਜ਼ਾਂ ਦੀ ਹੋਣੀ ਸ਼ੁਰੂ ਹੋ ਜਾਣਗੇ ਅਤੇ ਜੇਕਰ ਕਿਸੇ ਨੂੰ ਜ਼ਰੂਰਤ ਪੈਂਦੀ ਹੈ ਤਾਂ ਉਹਨੂੰ ਅੱਗੇ ਰੈਫਰ ਵੀ ਕੀਤਾ ਜਾ ਸਕਦਾ ਹੈ। ਉਨ੍ਹਾਂ ਨੇ ਕਿਹਾ ਕਿ ਪੰਜਾਬ ਵਿੱਚ ਪੰਜ ਸਾਲਾਂ ਵਿੱਚ ਸੋਲ਼ਾਂ ਨਵੇਂ ਮੈਡੀਕਲ ਕਾਲਜ ਖੋਲ੍ਹੇ ਜਾਣਗੇ ਜਿਸ ਨਾਲ ਸਿਹਤ ਸੁਵਿਧਾਵਾਂ ਵਿਚ ਹੋਰ ਸੁਧਾਰ ਹੋ ਸਕੇਗਾ।Screenshot_2022_0722_202414.jpg