IMD ਨੇ ਜਾਰੀ ਕੀਤਾ ਰੈੱਡ ਅਲਰਟ, ਕਈ ਰਾਜਾਂ ਵਿਚ 5 ਦਿਨ ਭਾਰੀ ਬਾਰਸ਼ ਦੀ ਭਵਿੱਖਬਾਣੀ

in #punjab2 years ago

ਬੁਲੇਟਿਨ 'ਚ ਦੱਸਿਆ ਗਿਆ ਹੈ ਕਿ 22 ਤੋਂ 27 ਜੁਲਾਈ ਤੱਕ ਜੰਮੂ-ਕਸ਼ਮੀਰ, ਰਾਜਸਥਾਨ, ਉੱਤਰਾਖੰਡ ਅਤੇ ਹਿਮਾਚਲ ਪ੍ਰਦੇਸ਼ 'ਚ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਇਸ ਤੋਂ ਇਲਾਵਾ ਮੌਸਮ ਵਿਭਾਗ ਨੇ ਪੰਜਾਬ, ਹਰਿਆਣਾ, ਚੰਡੀਗੜ੍ਹ ਅਤੇ ਯੂਪੀ ਵਿੱਚ ਵੀ ਮੀਂਹ ਦਾ ਅਲਰਟ ਜਾਰੀ ਕੀਤਾ ਹੈ।ਦੇਸ਼ ਭਰ ਦੇ ਮੌਸਮ ਵਿੱਚ ਇੱਕ ਵਾਰ ਫਿਰ ਵੱਡਾ ਬਦਲਾਅ ਦੇਖਣ ਨੂੰ ਮਿਲ ਰਿਹਾ ਹੈ। ਹਰ ਰਾਜ ਵਿੱਚ ਬੂੰਦਾ-ਬਾਂਦੀ ਅਤੇ ਬਾਰਸ਼ ਦੀ ਭਵਿੱਖਬਾਣੀ ਕੀਤੀ ਗਈ ਹੈ। ਭਾਰਤੀ ਮੌਸਮ ਵਿਗਿਆਨ ਕੇਂਦਰ (IMD) ਨੇ ਵੀ ਕਈ ਰਾਜਾਂ ਲਈ ਅਲਰਟ ਜਾਰੀ ਕੀਤਾ ਹੈ।
ਆਈਐਮਡੀ ਨੇ ਦੱਸਿਆ ਹੈ ਕਿ ਰਾਸ਼ਟਰੀ ਰਾਜਧਾਨੀ ਦਿੱਲੀ, ਉੱਤਰ ਪ੍ਰਦੇਸ਼, ਬਿਹਾਰ ਅਤੇ ਝਾਰਖੰਡ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਤੋਂ ਇਲਾਵਾ IMD ਨੇ ਰਾਜਸਥਾਨ, ਗੁਜਰਾਤ ਅਤੇ ਮਹਾਰਾਸ਼ਟਰ 'ਚ ਬਾਰਿਸ਼ ਨੂੰ ਲੈ ਕੇ ਰੈੱਡ ਅਲਰਟ ਜਾਰੀ ਕੀਤਾ ਹੈ।ਸ਼ੁੱਕਰਵਾਰ ਨੂੰ ਜਾਰੀ ਬੁਲੇਟਿਨ 'ਚ ਦੱਸਿਆ ਗਿਆ ਹੈ ਕਿ 22 ਤੋਂ 27 ਜੁਲਾਈ ਤੱਕ ਜੰਮੂ-ਕਸ਼ਮੀਰ, ਰਾਜਸਥਾਨ, ਉੱਤਰਾਖੰਡ ਅਤੇ ਹਿਮਾਚਲ ਪ੍ਰਦੇਸ਼ 'ਚ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਇਸ ਤੋਂ ਇਲਾਵਾ ਮੌਸਮ ਵਿਭਾਗ ਨੇ ਪੰਜਾਬ, ਹਰਿਆਣਾ, ਚੰਡੀਗੜ੍ਹ ਅਤੇ ਯੂਪੀ ਵਿੱਚ ਵੀ ਮੀਂਹ ਦਾ ਅਲਰਟ ਜਾਰੀ ਕੀਤਾ ਹੈ।ਰਿਪੋਰਟਾਂ ਮੁਤਾਬਕ ਮੌਸਮ ਵਿਭਾਗ ਨੇ ਸ਼ੁੱਕਰਵਾਰ ਨੂੰ ਅਗਲੇ ਤਿੰਨ ਦਿਨਾਂ ਤੱਕ ਉੜੀਸਾ 'ਚ ਭਾਰੀ ਮੀਂਹ ਦੀ ਭਵਿੱਖਬਾਣੀ ਕੀਤੀ ਹੈ। ਇਸ ਤੋਂ ਇਲਾਵਾ ਵਿਭਾਗ ਨੇ ਛੱਤੀਸਗੜ੍ਹ, ਵਿਦਰਭ ਅਤੇ ਮੱਧ ਪ੍ਰਦੇਸ਼ 'ਚ ਅਗਲੇ 5 ਦਿਨਾਂ ਤੱਕ ਤੂਫਾਨ ਦੇ ਨਾਲ-ਨਾਲ ਤੇਜ਼ ਬਾਰਿਸ਼ ਦਾ ਅਲਰਟ ਜਾਰੀ ਕੀਤਾ ਹੈ।ਮੱਧ ਪ੍ਰਦੇਸ਼, ਛੱਤੀਸਗੜ੍ਹ ਅਤੇ ਵਿਦਰਭ ਵਿੱਚ 22 ਤੋਂ 25 ਜੁਲਾਈ ਤੱਕ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਪੱਛਮੀ ਬੰਗਾਲ ਅਤੇ ਸਿੱਕਮ ਵਿੱਚ ਮੌਸਮ ਵਿਭਾਗ ਵੱਲੋਂ ਭਾਰੀ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ। ਇਸ ਤੋਂ ਇਲਾਵਾ ਅਰੁਣਾਚਲ ਪ੍ਰਦੇਸ਼, ਅਸਾਮ, ਮੇਘਾਲਿਆ, ਨਾਗਾਲੈਂਡ, ਮਨੀਪੁਰ, ਮਿਜ਼ੋਰਮ ਅਤੇ ਤ੍ਰਿਪੁਰਾ ਵਿੱਚ ਅਗਲੇ 5 ਦਿਨਾਂ ਦੌਰਾਨ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਗਈ ਹੈ।
ਅੱਜ ਦੇ ਮੌਸਮ ਦੀ ਗੱਲ ਕਰੀਏ ਤਾਂ ਸਕਾਈਮੇਟ ਵੈਦਰ ਦੀ ਰਿਪੋਰਟ ਮੁਤਾਬਕ ਮੱਧ ਪ੍ਰਦੇਸ਼, ਪੂਰਬੀ ਰਾਜਸਥਾਨ, ਗੁਜਰਾਤ, ਛੱਤੀਸਗੜ੍ਹ ਅਤੇ ਤੇਲੰਗਾਨਾ ਦੇ ਕੁਝ ਹਿੱਸਿਆਂ 'ਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੇ ਨਾਲ-ਨਾਲ ਕੁਝ ਥਾਵਾਂ 'ਤੇ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।
ਦੂਜੇ ਪਾਸੇ ਮਰਾਠਵਾੜਾ, ਵਿਦਰਭ, ਕੋਂਕਣ ਅਤੇ ਗੋਆ ਅਤੇ ਅੰਡੇਮਾਨ ਅਤੇ ਨਿਕੋਬਾਰ ਦੀਪ ਸਮੂਹ ਵਿੱਚ ਇੱਕ ਜਾਂ ਦੋ ਥਾਵਾਂ 'ਤੇ ਭਾਰੀ ਮੀਂਹ ਪੈ ਸਕਦਾ ਹੈ। ਜੰਮੂ-ਕਸ਼ਮੀਰ, ਹਿਮਾਚਲ ਪ੍ਰਦੇਸ਼, ਉੱਤਰਾਖੰਡ, ਪੰਜਾਬ, ਹਰਿਆਣਾ, ਦਿੱਲੀ, ਉੱਤਰ ਪ੍ਰਦੇਸ਼, ਬਿਹਾਰ, ਝਾਰਖੰਡ ਅਤੇ ਕਰਨਾਟਕ ਅਤੇ ਕੇਰਲ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ ਹੈ।
ਉੱਤਰ-ਪੂਰਬੀ ਭਾਰਤ, ਉੜੀਸਾ, ਪੱਛਮੀ ਰਾਜਸਥਾਨ, ਸੌਰਾਸ਼ਟਰ ਅਤੇ ਕੱਛ ਵਿੱਚ ਵੀ ਮੱਧਮ ਮੀਂਹ ਪੈ ਸਕਦਾ ਹੈ। ਦੇਸ਼ ਦੇ ਕਈ ਰਾਜਾਂ ਵਿੱਚ ਪਿਛਲੇ ਕਈ ਦਿਨਾਂ ਤੋਂ ਲਗਾਤਾਰ ਮੀਂਹ ਪੈ ਰਿਹਾ ਹੈ। ਮਹਾਰਾਸ਼ਟਰ, ਉਤਰਾਖੰਡ, ਗੁਜਰਾਤ ਅਤੇ ਰਾਜਸਥਾਨ ਸਮੇਤ ਕਈ ਰਾਜਾਂ 'ਚ ਭਾਰੀ ਮੀਂਹ ਕਾਰਨ ਲੋਕਾਂ ਨੂੰ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।Screenshot_2022_0723_113627.jpg