25 ਹੋਰ ਕਲੀਨਿਕ ਲੋਕਾਂ ਨੂੰ ਸਮਰਪਿਤ ਕਰ ਰਹੇ ਹਾਂ: ਮਾਨ

in #punjab2 years ago

ਮੁੱਖ ਮੰਤਰੀ ਭਗਵੰਤ ਮਾਨ ਨੇ ਆਜ਼ਾਦੀ ਦਿਹਾੜੇ ਮੌਕੇ 75 ‘ਆਮ ਆਦਮੀ ਕਲੀਨਿਕ’ ਸੂਬੇ ਦੇ ਲੋਕਾਂ ਨੂੰ ਸਮਰਪਿਤ ਕੀਤੀਆਂ। ਮੁੱਖ ਮੰਤਰੀ ਨੇ ਹੁਣ ਟਵੀਟ ਕਰਕੇ ਜਾਣਕਾਰੀ ਦਿੱਤੀ ਹੈ ਕਿ 25 ਹੋਰ ‘ਆਮ ਆਦਮੀ ਕਲੀਨਿਕ’ ਬਣ ਕੇ ਤਿਆਰ ਹਨ। ਉਨ੍ਹਾਂ ਨੂੰ ਵੀ ਲੋਕਾਂ ਦੀ ਸੇਵਾ ਲਈ ਖੋਲ੍ਹ ਦਿੱਤਾ ਜਾਵੇਗਾ।
ਇਸ ਸਬੰਧੀ ਉਨ੍ਹਾਂ ਨੇ ਟਵੀਟ ਕੀਤਾ ਤੇ ਲਿਖਿਆ-ਪੰਜਾਬੀਆਂ ਲਈ ਇੱਕ ਹੋਰ ਖੁਸ਼ਖ਼ਬਰੀ…ਮੇਰੀ ਸਰਕਾਰ ਨੇ ਫ਼ੈਸਲਾ ਲਿਆ ਹੈ ਕਿ ਜਿਹੜੇ ਹੋਰ 25 ਆਮ ਆਦਮੀ ਕਲੀਨਿਕ ਬਣਕੇ ਤਿਆਰ ਨੇ…ਉਹ ਵੀ ਲੋਕਾਂ ਨੂੰ ਸਮਰਪਿਤ ਕਰ ਰਹੇ ਹਾਂ…ਹੁਣ ਪੰਜਾਬ ‘ਚ 100 ਆਮ ਆਦਮੀ ਕਲੀਨਿਕ ਲੋਕਾਂ ਦੀ ਸੇਵਾ ਕਰਨਗੇ…ਸਾਡੇ ਕੌਮੀ ਕਨਵੀਨਰ ਸ਼੍ਰੀ @ArvindKejriwal ਜੀ ਦੀ ਅਗਵਾਈ 'ਚ ਸਿਹਤ ਕ੍ਰਾਂਤੀ ਪੰਜਾਬ ‘ਚ ਜਾਰੀ ਹੈ…