ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਸਾਰੇ ਧੜੇ ਇਕਜੁੱਟ ਹੋਣ

in #punjab2 years ago

ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਵੱਖ-ਵੱਖ ਧੜਿਆਂ ਨੂੰ ਇਕਜੁੱਟ ਹੋਣ ਦਾ ਸੱਦਾ ਦਿੱਤਾ ਹੈ। ਉਹ ਅੱਜ ਸਿੱਖ ਸਟੂਡੈਂਟਸ ਫੈਡਰੇਸ਼ਨ ਵੱਲੋਂ ਕਸ਼ਮੀਰ ਦੇ ਪਹਿਲਗਾਮ ਵਿਚ ਲਾਏ ਗਏ ਗੁਰਮਤਿ ਸਿਖਲਾਈ ਕੈਂਪ ਦੇ ਸਮਾਪਤੀ ਸਮਾਗਮ ਵਿਚ ਪੁੱਜੇ ਜਿੱਥੇ ਉਨ੍ਹਾਂ ਨੌਜਵਾਨਾਂ ਨੂੰ ਸੰਬੋਧਨ ਕੀਤਾ।

ਉਨ੍ਹਾਂ ਫੈਡਰੇਸ਼ਨ ਦੇ ਸਮੂਹ ਧੜਿਆਂ ਨੂੰ ਸ੍ਰੀ ਅਕਾਲ ਤਖ਼ਤ ਦੀ ਅਗਵਾਈ ਹੇਠ ਇਕ ਮੰਚ ’ਤੇ ਇਕੱਠੇ ਹੋਣ ਦਾ ਸੱਦਾ ਦਿੱਤਾ ਤਾਂ ਜੋ ਸਿੱਖ ਰਾਜਨੀਤੀ ਲਈ ਚੰਗੇ ਕਿਰਦਾਰ ਵਾਲੇ ਸਿੱਖ ਆਗੂ ਤਿਆਰ ਕੀਤੇ ਜਾ ਸਕਣ। ਉਨ੍ਹਾਂ ਕਿਹਾ ਕਿ ਅਜਿਹੇ ਗੁਰਮਤਿ ਸਿਖਲਾਈ ਕੈਂਪ ਨੌਜਵਾਨਾਂ ਨੂੰ ਸਿੱਖ ਇਤਿਹਾਸ, ਸਿੱਖ ਧਰਮ ਤੇ ਸਿੱਖ ਸਿਧਾਂਤਾਂ ਬਾਰੇ ਜਾਣਕਾਰੀ ਦੇਣ ਲਈ ਲਾਹੇਵੰਦ ਸਾਬਤ ਹੋਣਗੇ।