ਘਰ 'ਚ ਇਕੱਲੀ ਔਰਤ ਨਾਲ ਜਬਰ ਜਨਾਹ ਦਾ ਦੋਸ਼, ਮੁਲਜ਼ਮ ਗ੍ਰਿਫ਼ਤਾਰ

in #punjab2 years ago

ਰ ਵਿਚ ਇਕੱਲੀ ਮਹਿਲਾ ਨਾਲ ਜਬਰ ਜਨਾਹ ਕਰਨ ਦੇ ਕਥਿਤ ਦੋਸ਼ ਹੇਠ ਥਾਣਾ ਸਿਟੀ ਤਰਨਤਾਰਨ ਦੀ ਪੁਲਿਸ ਨੇ ਇਕ ਵਿਅਕਤੀ ਵਿਰੁੱਧ ਕੇਸ ਦਰਜ ਕਰਕੇ ਉਸ ਨੂੰ ਗਿ੍ਰਫਤਾਰ ਵੀ ਕਰ ਲਿਆ ਹੈ। ਇਕ ਮਹਿਲਾ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿਚ ਦੱਸਿਆ ਕਿ 24 ਜੁਲਾਈ ਨੂੰ ਜਸਪਾਲ ਸਿੰਘ ਵਾਸੀ ਪਿੰਡ ਜੋੜਾ ਆਪਣੇ ਮੋਟਰਸਾਈਕਲ ’ਤੇ ਸਵਾਰ ਹੋ ਕੇ ਉਸਦੇ ਘਰ ਆਇਆ ਤੇ ਜਬਰਦਸੀ ਸਰੀਰਕ ਸਬੰਧ ਬਣਾਏ। ਜਿਸਦਾ ਵਿਰੋਧ ਕਰਨ ’ਤੇ ਉਸ ਨੂੰ ਧਮਕੀਆਂ ਵੀ ਦਿੱਤੀਆਂ। ਜਿਸਦੇ ਚਲਦਿਆਂ ਉਹ ਕੁਝ ਦਿਨ ਸ਼ਿਕਾਇਤ ਵੀ ਨਾ ਕਰ ਸਕੀ। ਮਾਮਲੇ ਦੀ ਜਾਂਚ ਕਰ ਰਹੀ ਮਹਿਲਾ ਸਬ ਇੰਸਪੈਕਟਰ ਸੁਨੀਤਾ ਰਾਣੀ ਨੇ ਦੱਸਿਆ ਕਿ ਜਸਪਾਲ ਸਿੰਘ ਵਾਸੀ ਜੋੜਾ ਨੂੰ ਨਾਮਜਦ ਕਰਕੇ ਗਿ੍ਰਫਤਾਰ ਕਰਨ ਤੋਂ ਇਲਾਵਾ ਉਸਦਾ ਮੋਟਰਸਾਈਕਲ ਵੀ ਕਬਜੇ ਵਿਚ ਲੈ ਲਿਆ ਗਿਆ ਹੈ।