ਮੂਸੇਵਾਲਾ ਕਤਲ ਕਾਂਡ ਦਾ ਮਾਸਟਰ ਮਾਈਂਡ ਸਚਿਨ ਥਾਪਨ ਅਜ਼ਰਬਾਈਜਾਨ 'ਚ ਕਾਬੂ

in #punjab2 years ago

ਪੰਜਾਬੀ ਗਾਇਕ ਸਿੱਧੂ ਮੂਸੇਵਾਲਾ (Sidhu Moose Wala) ਦੇ ਕਤਲ ਮਾਮਲੇ 'ਚ ਵੱਡੀ ਖਬਰ ਸਾਹਮਣੇ ਆ ਰਹੀ ਹੈ। ਲਾਰੇਂਸ ਬਿਸ਼ਨੋਈ ਗੈਂਗ ਦੇ ਅਹਿਮ ਮੈਂਬਰ ਸਚਿਨ ਬਿਸ਼ਨੋਈ ਥਾਪਨ ਨੂੰ ਅਜ਼ਰਬਾਈਜਾਨ 'ਚ ਗ੍ਰਿਫਤਾਰ ਕੀਤਾ ਗਿਆ ਹੈ। ਭਾਰਤ ਦੇ ਵਿਦੇਸ਼ ਮੰਤਰਾਲੇ ਨੂੰ ਇਸ ਦੀ ਜਾਣਕਾਰੀ ਦਿੱਤੀ ਗਈ ਹੈ। ਪੰਜਾਬ ਪੁਲਿਸ ਮੁਤਾਬਕ ਸਚਿਨ ਹੀ ਉਹ ਵਿਅਕਤੀ ਹੈ ਜਿਸ ਨੇ ਮੂਸੇਵਾਲਾ ਦੇ ਕਤਲ ਦੀ ਸਾਜ਼ਿਸ਼ ਰਚੀ ਸੀ। ਉਸ ਨੇ ਸ਼ੂਟਰਾਂ ਨੂੰ ਹਥਿਆਰ ਮੁਹੱਈਆ ਕਰਵਾਏ ਸਨ, ਪੂਰੀ ਲਾਜਿਸਟਿਕ ਸਪੋਰਟ ਦਿੱਤੀ ਸੀ। ਸਚਿਨ ਬਸ਼ਨੋਈ ਥਾਪਨ ਕਈ ਮਾਮਲਿਆਂ ਵਿੱਚ ਲੋੜੀਂਦਾ ਅਪਰਾਧੀ ਹੈ। ਉਸ 'ਤੇ ਪਹਿਲਾਂ ਵੀ ਕਤਲ, ਫਿਰੌਤੀ ਵਰਗੇ ਅਪਰਾਧਾਂ ਦੇ ਕਈ ਮਾਮਲੇ ਦਰਜ ਹਨ। ਮਾਨਸਾ ਪੁਲੀਸ ਨੇ ਉਸ ਨੂੰ ਸਿੱਧੂ ਮੂਸੇਵਾਲਾ ਕਤਲ ਕੇਸ ਵਿੱਚ ਨਾਮਜ਼ਦ ਮੁਲਜ਼ਮ ਵੀ ਬਣਾਇਆ ਹੋਇਆ ਹੈ।

ਸਚਿਨ ਬਿਸ਼ਨੋਈ ਨੇ 2 ਜੂਨ ਨੂੰ ਇੱਕ ਵੀਡੀਓ ਸੰਦੇਸ਼ ਜਾਰੀ ਕਰਕੇ ਸਿੱਧੂ ਮੂਸੇਵਾਲਾ ਕਤਲੇਆਮ ਦੀ ਜ਼ਿੰਮੇਵਾਰੀ ਲਈ ਸੀ। ਦਿੱਲੀ ਪੁਲਿਸ ਅਤੇ ਪੰਜਾਬ ਪੁਲਿਸ ਨੇ ਵੀਡੀਓ ਸੰਦੇਸ਼ ਵਿੱਚ ਆਵਾਜ਼ ਦੀ ਪੁਸ਼ਟੀ ਕੀਤੀ ਸੀ ਕਿ ਇਹ ਸਚਿਨ ਬਿਸ਼ਨੋਈ ਹੈ। ਬਾਅਦ 'ਚ ਦਿੱਲੀ ਪੁਲਸ ਨੇ ਪ੍ਰੈੱਸ ਕਾਨਫਰੰਸ ਕਰਕੇ ਦੱਸਿਆ ਸੀ ਕਿ ਕਿਵੇਂ ਸਚਿਨ ਨੇ ਸੰਗਮ ਵਿਹਾਰ ਦੇ ਪਤੇ 'ਤੇ ਬਣਿਆ ਜਾਅਲੀ ਪਾਸਪੋਰਟ ਬਣਾਇਆ ਅਤੇ ਅਜ਼ਰਬਾਈਜਾਨ ਭੱਜਣ 'ਚ ਕਾਮਯਾਬ ਹੋ ਗਿਆ। ਦਿੱਲੀ ਅਤੇ ਪੰਜਾਬ ਪੁਲਿਸ ਨੇ ਸਚਿਨ ਬਿਸ਼ਨੋਈ ਬਾਰੇ ਅਜ਼ਰਬਾਈਜਾਨ ਦੇ ਅਧਿਕਾਰੀਆਂ ਨੂੰ ਜਾਣਕਾਰੀ ਦਿੱਤੀ ਸੀ। ਪੰਜਾਬ ਪੁਲਿਸ ਅਤੇ ਵਿਦੇਸ਼ ਮੰਤਰਾਲੇ ਨੇ ਸਚਿਨ ਦੀ ਅਜ਼ਰਬਾਈਜਾਨ ਤੋਂ ਭਾਰਤ ਹਵਾਲਗੀ ਲਈ ਪ੍ਰਕਿਰਿਆ ਤੇਜ਼ ਕਰ ਦਿੱਤੀ ਹੈ। ਪੰਜਾਬ ਪੁਲਿਸ ਨੂੰ ਭੇਜੇ ਪੱਤਰ ਵਿੱਚ ਵਿਦੇਸ਼ ਮੰਤਰਾਲੇ ਨੇ ਹਵਾਲਗੀ ਵਿੱਚ ਤੇਜ਼ੀ ਲਿਆਉਣ ਲਈ ਮੁਲਜ਼ਮ ਦੇ ਅਪਰਾਧਿਕ ਇਤਿਹਾਸ, ਗ੍ਰਿਫ਼ਤਾਰੀ ਵਾਰੰਟ ਅਤੇ ਮੂਸੇਵਾਲਾ ਕਤਲ ਕੇਸ ਵਿੱਚ ਉਸ ਦੀ ਭੂਮਿਕਾ ਬਾਰੇ ਸਾਰੇ ਵੇਰਵੇ ਮੰਗੇ ਹਨ।