ਪੰਜਾਬ-ਹਰਿਆਣਾ 'ਚ ਅਗਲੇ ਪੰਜ ਦਿਨ ਤੱਕ ਨਹੀਂ ਕੋਈ ਬਦਲਾਅ
ਦੇਸ਼ ਦੇ ਕਈ ਸੂਬਿਆਂ 'ਚ ਬਾਰਿਸ਼ ਕਾਰਨ ਹੜ੍ਹ ਦੀ ਸਥਿਤੀ ਬਣੀ ਹੋਈ ਹੈ। ਜਿਸਦੇ ਚਲਦੇ ਕਈ ਥਾਵਾਂ 'ਤੇ ਭਾਰੀ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ। ਉੱਤਰ ਭਾਰਤ ਦੀ ਗੱਲ ਕਰੀਏ ਤਾਂ ਕਈ ਸ਼ਹਿਰਾਂ ਵਿੱਚ ਹੜ੍ਹ ਦਾ ਸਾਹਮਣਾ ਕਰਦੇ ਹੋਏ ਲੋਕਾਂ ਦਾ ਬੁਰਾ ਹਾਲ ਹੋਇਆ ਪਿਆ ਹੈ। ਮੌਸਮ ਵਿਭਾਗ ਚੰਡੀਗੜ੍ਹ ਅਨੁਸਾਰ ਪੰਜਾਬ ਅਤੇ ਹਰਿਆਣਾ ਦੇ ਮੌਸਮ ਵਿੱਚ ਆਉਣ ਵਾਲੇ ਪੰਜ ਦਿਨਾਂ ਚ ਕੋਈ ਖਾਸ ਬਦਲਾਅ ਨਹੀਂ ਦੇਖਿਆ ਗਿਆ ਹੈ। ਜਿਸਦੇ ਚੱਲਦੇ ਲੋਕਾਂ ਨੂੰ ਗਰਮੀ ਸਹਿਣੀ ਪਵੇਗੀ। ਕਈ ਸੂਬਿਆਂ 'ਚ ਮਾਨਸੂਨ ਕਮਜ਼ੋਰ ਰਿਹਾ ਹੈ। ਜਦੋਂਕਿ ਸੂਬੇ ਦੇ ਵੱਖ-ਵੱਖ ਥਾਵਾਂ 'ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਈ ਹੈ।