ਸੇਵਾਲਾ ਕਤਲ ਕਾਂਡ ਦਾ ਮਾਸਟਰ ਮਾਈਂਡ ਸਚਿਨ ਥਾਪਨ ਨੂੰ ਅਜ਼ਰਬਾਈਜਾਨ ‘ਚ ਕੀਤਾ ਟ੍ਰੇਸ

in #punjab2 years ago

ਪੰਜਾਬੀ ਗਾਇਕ ਸਿੱਧੂ ਮੂਸੇਵਾਲਾ (Sidhu Moose Wala) ਕਤਲ ਕਾਂਡ ਦੇ ਮਾਸਟਰ ਮਾਈਂਡ ਸਚਿਨ ਥਾਪਨ ਨੂੰ ਅਜ਼ਰਬਾਈਜਾਨ ‘ਚ ਟ੍ਰੇਸ ਕਰ ਲਿਆ ਗਿਆ ਹੈ। ਇਸ ਦੇ ਨਾਲ ਹੀ ਗੈਂਗਸਟਰ ਲਾਰੈਂਸ ਦੇ ਭਰਾ ਅਨਮੋਲ ਦੀ ਲੋਕੇਸ਼ਨ ਵੀ ਕੀਨੀਆ ਵਿੱਚ ਮਿਲੀ ਹੈ। ਇਹ ਦੋਵੇਂ ਮੂਸੇਵਾਲਾ ਦੇ ਮਾਰੇ ਜਾਣ ਤੋਂ ਪਹਿਲਾਂ ਹੀ ਫਰਜ਼ੀ ਪਾਸਪੋਰਟਾਂ 'ਤੇ ਭਾਰਤ ਤੋਂ ਭੱਜ ਗਏ ਸਨ। ਇਸ ਦਾ ਪਤਾ ਲੱਗਦਿਆਂ ਹੀ ਪੰਜਾਬ ਪੁਲਿਸ ਨੇ ਕੇਂਦਰੀ ਵਿਦੇਸ਼ ਮੰਤਰਾਲੇ ਨਾਲ ਮਿਲ ਕੇ ਸਚਿਨ ਨੂੰ ਭਾਰਤ ਲਿਆਉਣ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਸੂਤਰਾਂ ਮੁਤਾਬਕ ਸਚਿਨ ਨੂੰ ਕਰੀਬ ਇਕ ਮਹੀਨਾ ਪਹਿਲਾਂ ਫਰਜ਼ੀ ਪਾਸਪੋਰਟ ਰਾਹੀਂ ਅਜ਼ਰਬਾਈਜਾਨ ਪਹੁੰਚਣ 'ਤੇ ਫੜਿਆ ਗਿਆ ਸੀ। ਜਿਸ ਦੀ ਜਾਣਕਾਰੀ ਕੁਝ ਦਿਨ ਪਹਿਲਾਂ ਕੇਂਦਰੀ ਵਿਦੇਸ਼ ਮੰਤਰਾਲੇ ਨੂੰ ਦਿੱਤੀ ਗਈ ਸੀ। ਇਹ ਪਤਾ ਲੱਗਣ ਤੋਂ ਤੁਰੰਤ ਬਾਅਦ ਵਿਦੇਸ਼ ਮੰਤਰਾਲੇ ਨੇ ਪੰਜਾਬ ਪੁਲਿਸ ਤੋਂ ਸਚਿਨ ਥਾਪਨ ਦਾ ਪੂਰਾ ਅਪਰਾਧਿਕ ਰਿਕਾਰਡ ਮੰਗਿਆ ਹੈ। ਗ੍ਰਿਫਤਾਰੀ ਵਾਰੰਟ ਦੇ ਨਾਲ-ਨਾਲ ਸਿੱਧੂ ਮੂਸੇਵਾਲਾ ਦੀ ਇਸ ਮਾਮਲੇ 'ਚ ਭੂਮਿਕਾ ਬਾਰੇ ਵੀ ਰਿਪੋਰਟ ਮੰਗੀ ਗਈ ਹੈ। ਇਨ੍ਹਾਂ ਰਾਹੀਂ ਅਜ਼ਰਬਾਈਜਾਨ ਤੋਂ ਭਾਰਤ ਹਵਾਲੇ ਕਰਨ ਦੀ ਪ੍ਰਕਿਰਿਆ ਨੂੰ ਤੇਜ਼ ਕੀਤਾ ਜਾ ਰਿਹਾ ਹੈ।