ਕੈਪਟਨ ਅਮਰਿੰਦਰ ਸਿੰਘ ਦੀ ਪਾਰਟੀ 19 ਸਤੰਬਰ ਨੂੰ ਭਾਜਪਾ 'ਚ ਕਰੇਗੀ ਰਲੇਵਾਂ

in #punjab2 years ago

ਚੰਡੀਗੜ੍ਹ- ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਪਣੀ ਪਾਰਟੀ ਪੰਜਾਬ ਲੋਕ ਕਾਂਗਰਸ (ਪੀਐਲਸੀ) ਨੂੰ ਭਾਜਪਾ ਵਿੱਚ ਰਲੇਵਾਂ ਕਰਨ ਦੀ ਤਿਆਰੀ ਕਰ ਲਈ ਹੈ। 19 ਸਤੰਬਰ ਨੂੰ ਦਿੱਲੀ ਸਥਿਤ ਭਾਜਪਾ ਦਫ਼ਤਰ ਵਿਖੇ ਕੌਮੀ ਪ੍ਰਧਾਨ ਜੇਪੀ ਨੱਡਾ ਦੀ ਹਾਜ਼ਰੀ ਵਿੱਚ ਕੈਪਟਨ ਪੰਜਾਬ ਲੋਕ ਕਾਂਗਰਸ ਦੇ ਭਾਜਪਾ ਵਿੱਚ ਰਲੇਵੇਂ ਦਾ ਐਲਾਨ ਕਰਨਗੇ ਅਤੇ ਭਾਜਪਾ ਦੀ ਮੁੱਢਲੀ ਮੈਂਬਰਸ਼ਿਪ ਲੈਣਗੇ। ਦੱਸਿਆ ਜਾ ਰਿਹਾ ਹੈ ਕਿ ਅੱਧੀ ਦਰਜਨ ਦੇ ਕਰੀਬ ਸਾਬਕਾ ਵਿਧਾਇਕਾਂ ਤੋਂ ਇਲਾਵਾ ਉਨ੍ਹਾਂ ਦੀ ਬੇਟੀ ਜੈ ਇੰਦਰ ਕੌਰ, ਪੁੱਤਰ ਰਣਇੰਦਰ ਸਿੰਘ ਅਤੇ ਪੋਤਾ ਨਿਰਵਾਨ ਸਿੰਘ ਵੀ ਭਾਜਪਾ 'ਚ ਸ਼ਾਮਲ ਹੋ ਸਕਦੇ ਹਨ। ਹਾਲਾਂਕਿ ਉਨ੍ਹਾਂ ਦੀ ਪਤਨੀ ਸੰਸਦ ਮੈਂਬਰ ਪ੍ਰਨੀਤ ਕੌਰ ਅਜੇ ਵੀ ਕਾਂਗਰਸ ਵਿੱਚ ਹਨ।Amarinder.avif

ਕੈਪਟਨ ਅਮਰਿੰਦਰ ਸਿੰਘ ਦੇ ਕਰੀਬੀ ਅਤੇ ਇੰਪਰੂਵਮੈਂਟ ਟਰੱਸਟ ਦੇ ਸਾਬਕਾ ਚੇਅਰਮੈਨ ਕੇਕੇ ਸ਼ਰਮਾ ਨੇ ਕਿਹਾ ਹੈ ਕਿ 19 ਸਤੰਬਰ ਨੂੰ ਰਲੇਵੇਂ ਤੋਂ ਬਾਅਦ ਉਹ ਪਟਿਆਲਾ ਵਿੱਚ ਇੱਕ ਸਮਾਗਮ ਦੌਰਾਨ ਪੀਐਲਸੀ ਵਰਕਰਾਂ ਨੂੰ ਭਾਜਪਾ ਵਿੱਚ ਸ਼ਾਮਲ ਕਰਵਾਉਣਗੇ। ਪੀਐੱਲਸੀ ਨੇ ਭਾਜਪਾ ਨਾਲ ਗਠਜੋੜ ਕਰਕੇ ਪੰਜਾਬ ਵਿੱਚ ਹੋਈਆਂ ਵਿਧਾਨ ਸਭਾ ਚੋਣਾਂ ਲੜੀਆਂ ਸਨ। ਉਦੋਂ ਤੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਭਾਜਪਾ ਪ੍ਰਧਾਨ ਜੇਪੀ ਨੱਡਾ ਨਾਲ ਕੈਪਟਨ ਅਮਰਿੰਦਰ ਦੀ ਨੇੜਤਾ ਵਧੀ ਹੈ ਅਤੇ ਉਹ ਸੂਬੇ ਦੇ ਕਈ ਮਾਮਲਿਆਂ 'ਤੇ ਉਨ੍ਹਾਂ ਨੂੰ ਮਿਲਦੇ ਰਹੇ ਹਨ। ਹਾਲ ਹੀ ਵਿੱਚ ਪਟਿਆਲਾ ਦੇ ਮੋਤੀ ਬਾਗ ਪੈਲੇਸ ਵਿੱਚ ਪੀਐਲਸੀ ਵਰਕਰਾਂ ਦੀ ਮੀਟਿੰਗ ਵਿੱਚ ਉਨ੍ਹਾਂ ਦੀ ਬੇਟੀ ਜੈ ਇੰਦਰ ਕੌਰ ਨੇ ਉਨ੍ਹਾਂ ਨੂੰ 19 ਸਤੰਬਰ ਨੂੰ ਦਿੱਲੀ ਪਹੁੰਚਣ ਦੀ ਅਪੀਲ ਕੀਤੀ ਹੈ।