1984 ’ਚ ਜੋ ਹੋਇਆ, ਉਹ ਦੰਗੇ ਨਹੀਂ, ਕਤਲੇਆਮ ਸੀ : ਦਿਲਜੀਤ ਦੋਸਾਂਝ

in #delhi2 years ago

2022_9image_12_48_436523301diljitdosanjh.jpgਅਦਾਕਾਰ ਤੇ ਗਾਇਕ ਦਿਲਜੀਤ ਦੋਸਾਂਝ ਦੀ ਆਗਾਮੀ ਫ਼ਿਲਮ ‘ਜੋਗੀ’ 1984 ਦੇ ਸਿੱਖ ਵਿਰੋਧੀ ਦੰਗਿਆਂ ’ਤੇ ਆਧਾਰਿਤ ਹੈ ਤੇ ਉਨ੍ਹਾਂ ਦਾ ਕਹਿਣਾ ਹੈ ਕਿ ਇਸ ਘਟਨਾ ਨੂੰ ਕਤਲੇਆਮ ਕਿਹਾ ਜਾਣਾ ਚਾਹੀਦਾ ਹੈ। ਜ਼ਿਕਰਯੋਗ ਹੈ ਕਿ 31 ਅਕਤੂਬਰ, 1984 ਨੂੰ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦਾ ਉਨ੍ਹਾਂ ਦੇ ਸਿੱਖ ਸੁਰੱਖਿਆ ਮੁਲਾਜ਼ਮਾਂ ਨੇ ਕਤਲ ਕਰ ਦਿੱਤਾ ਸੀ।

ਇਸ ਘਟਨਾ ਤੋਂ ਬਾਅਦ ਦਿੱਲੀ ਸਮੇਤ ਦੇਸ਼ ਦੇ ਵੱਖ-ਵੱਖ ਸੂਬਿਆਂ ’ਚ ਹਿੰਸਾ ਭੜਕ ਉਠੀ ਸੀ। ਪੂਰੇ ਭਾਰਤ ’ਚ ਲਗਭਗ ਤਿੰਨ ਹਜ਼ਾਰ ਤੋਂ ਵੱਧ ਸਿੱਖ ਮਾਰੇ ਗਏ ਸਨ, ਜਿਨ੍ਹਾਂ ’ਚ ਸਭ ਤੋਂ ਜ਼ਿਆਦਾ ਕਤਲ ਦਿੱਲੀ ’ਚ ਹੋਏ ਸਨ।