ਆਮ ਆਦਮੀ ਪਾਰਟੀ ਵੱਲੋਂ 2024 ਦੀਆਂ ਚੋਣਾਂ ਇਕੱਲਿਆਂ ਲੜਨ ਦੀ ਤਿਆਰੀ

in #punjab2 years ago

ਆਮ ਆਦਮੀ ਪਾਰਟੀ (ਆਪ) ਦੀ ਇੱਕ ਰੋਜ਼ਾ ਕੌਮੀ ਕਨਵੈਨਸ਼ਨ ਵਿਚ ਐਤਵਾਰ ਨੂੰ ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਕਥਿਤ "ਆਪ੍ਰੇਸ਼ਨ ਲੋਟਸ" ਦੀ ਨਿਖੇਧੀ ਕੀਤੀ ਗਈ। ਇਸ ਦੇ ਨਾਲ ਹੀ ਇੱਕ ਮਤਾ ਪਾਸ ਕਰਕੇ ਮੰਗ ਕੀਤੀ ਗਈ ਕਿ ਇਸ ਵਿੱਚ ਸ਼ਾਮਲ ਵਿਅਕਤੀਆਂ ਖ਼ਿਲਾਫ਼ ਦੇਸ਼ ਧ੍ਰੋਹ ਦਾ ਕੇਸ ਦਰਜ ਕੀਤਾ ਜਾਵੇ ਅਤੇ ਉਨ੍ਹਾਂ ਨੂੰ ਉਮਰ ਕੈਦ ਦੀ ਸਜ਼ਾ ਦਿੱਤੀ ਜਾਵੇ।
aap.jpg
'ਆਪ' ਦੇ ਚੁਣੇ ਹੋਏ ਨੁਮਾਇੰਦਿਆਂ ਨੇ ਭਾਰਤ ਨੂੰ ਦੁਨੀਆ ਦਾ ਨੰਬਰ ਇਕ ਦੇਸ਼ ਬਣਾਉਣ ਅਤੇ ਇਸ ਦੀ ਸਫਲਤਾ ਲਈ 130 ਕਰੋੜ ਲੋਕਾਂ ਨੂੰ ਇਕਜੁੱਟ ਕਰਨ ਲਈ ਹਰ ਸੰਭਵ ਯਤਨ ਕਰਨ ਦਾ ਸੰਕਲਪ ਲਿਆ। 'ਆਪਰੇਸ਼ਨ ਲੋਟਸ' 'ਤੇ ਮਤਾ ਪੇਸ਼ ਕਰਦਿਆਂ 'ਆਪ' ਦੇ ਸੰਸਦ ਮੈਂਬਰ ਸੰਜੇ ਸਿੰਘ ਨੇ ਇਸ ਨੂੰ ਆਜ਼ਾਦ ਭਾਰਤ ਦੀ ਪਵਿੱਤਰਤਾ 'ਤੇ ਹੁਣ ਤੱਕ ਦਾ 'ਸਭ ਤੋਂ ਵੱਡਾ ਹਮਲਾ' ਕਰਾਰ ਦਿੱਤਾ ਅਤੇ ਕਿਹਾ ਕਿ ਇਹ ਦੇਸ਼ 'ਤੇ ਕਿਸੇ ਵੀ ਵਿਦੇਸ਼ੀ ਹਮਲੇ ਨਾਲੋਂ 'ਵੱਡਾ ਖ਼ਤਰਾ' ਹੋਵੇਗਾ।

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਇਸ਼ਾਰਾ ਕੀਤਾ ਕਿ ਆਮ ਆਦਮੀ ਪਾਰਟੀ (ਆਪ) ਹੋਰਨਾਂ ਵਿਰੋਧੀ ਪਾਰਟੀਆਂ ਨਾਲ ਗੱਠਜੋੜ ਦੀ ਥਾਂ 2024 ਦੀਆਂ ਲੋਕ ਸਭਾ ਚੋਣਾਂ ਆਪਣੇ ਦਮ ’ਤੇ ਲੜੇਗੀ। ਉਨ੍ਹਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਭਾਜਪਾ ’ਤੇ ਤਿੱਖੇ ਹਮਲੇ ਕਰਦਿਆਂ ਭ੍ਰਿਸ਼ਟਾਚਾਰ ਖਿਲਾਫ਼ ਲੜਾਈ ਦੇ ਨਾਂ ’ਤੇ ਆਮ ਆਦਮੀ ਪਾਰਟੀ ਨੂੰ ‘ਮਧੋਲਣ’ ਦੀਆਂ ਕੋਸ਼ਿਸ਼ਾਂ ਕਰਨ ਦਾ ਦੋਸ਼ ਲਾਇਆ ਹੈ।

PROMOTED CONTENT
‘ਆਪ’ ਸੁਪਰੀਮੋ ਨੇ ਕਿਹਾ ਕਿ ਭਾਜਪਾ ਅਗਾਮੀ ਗੁਜਰਾਤ ਚੋਣਾਂ ਵਿਚ ਹਾਰ ਤੋਂ ਖ਼ੌਫਜ਼ਦਾ ਹੈ। ਕੇਜਰੀਵਾਲ ਇੰਦਰਾ ਗਾਂਧੀ ਇਨਡੋਰ ਸਟੇਡੀਅਮ ਦੇ ਵੇਲੋਡੋਰਮ ਵਿੱਚ ‘ਆਪ’ ਦੇ ਚੁਣੇ ਹੋਏ ਪ੍ਰਤੀਨਿਧਾਂ ਦੇ ਪਲੇਠੇ ਕੌਮੀ ਸੰਮੇਲਨ ਨੂੰ ਸੰਬੋਧਨ ਕਰ ਰਹੇ ਸਨ। ਇਸ ਦੌਰਾਨ ‘ਆਪ’ ਨੇ ਭ੍ਰਿਸ਼ਟਾਚਾਰ ਖ਼ਿਲਾਫ਼ ਦ੍ਰਿੜਤਾ ਨਾਲ ਲੜਨ ਦਾ ਅਹਿਦ ਲਿਆ।

ਸ੍ਰੀ ਕੇਜਰੀਵਾਲ ਨੇ ਕਿਹਾ ਕਿ ਮੋਦੀ ਸਰਕਾਰ ਉਨ੍ਹਾਂ ਦੀ ਪਾਰਟੀ ਦੇ ਮੰਤਰੀਆਂ ਤੇ ਆਗੂਆਂ ਨੂੰ ਕਥਿਤ ਭ੍ਰਿਸ਼ਟਾਚਾਰ ਦੇ ਝੂਠੇ ਕੇਸਾਂ ਵਿਚ ਫਸਾਉਣ ਦੀ ਕੋਸ਼ਿਸ਼ ਕਰ ਰਹੀ ਹੈ, ਕਿਉਂਕਿ ਭਾਜਪਾ ਨੂੰ ‘ਗੁਜਰਾਤ ਵਿੱਚ ‘ਆਪ’ ਦੀ ਵਧਦੀ ਮਕਬੂਲੀਅਤ ਹਜ਼ਮ ਨਹੀਂ ਹੋ ਰਹੀ ਹੈ।’

ਉਨ੍ਹਾਂ ਕਿਹਾ, ‘‘ਅਸੀਂ ਗੁਜਰਾਤ ਵਿੱਚ ਸਰਕਾਰ ਬਣਾਵਾਂਗੇ।’’ ਉਨ੍ਹਾਂ ਕੇਂਦਰ ਦੀ ਭਾਜਪਾ ਸਰਕਾਰ ’ਤੇ ਸੀਬੀਆਈ/ਈਡੀ ਦੀ ਦੁਰਵਰਤੋਂ ਦੇ ਦੋਸ਼ ਵੀ ਲਾਏ।