ਵਿਆਹੁਤਾ ਬਲਾਤਕਾਰ ਕੇਸ: ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਨੂੰ ਜਾਰੀ ਕੀਤਾ ਨੋਟਿਸ, ਫਰਵਰੀ 2023 ਨੂੰ ਹੋਵੇਗੀ ਸੁਣਵਾਈ

in #punjab2 years ago

ਵਿਆਹੁਤਾ ਬਲਾਤਕਾਰ ਮਾਮਲੇ ਵਿੱਚ ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਹੈ। ਇਸ ਨਾਲ ਹੀ ਹੁਣ ਮਾਮਲੇ ਦੀ ਸੁਣਵਾਈ ਫਰਵਰੀ 2023 ਵਿੱਚ ਹੋਵੇਗੀ। ਦੱਸ ਦੇਈਏ ਕਿ ਵਿਆਹੁਤਾ ਬਲਾਤਕਾਰ ਦੇ ਮਾਮਲੇ ਵਿੱਚ ਦਿੱਲੀ ਹਾਈ ਕੋਰਟ ਦੀ ਬੈਂਚ ਦੇ ਦੋਫਾੜ ਫੈਸਲੇ ਤੋਂ ਬਾਅਦ ਇਸ ਨੂੰ ਸੁਪਰੀਮ ਕੋਰਟ ਵਿੱਚ ਚੁਣੌਤੀ ਦਿੱਤੀ ਗਈ ਹੈ। ਦਰਅਸਲ 11 ਮਈ ਨੂੰ ਦਿੱਲੀ ਹਾਈ ਕੋਰਟ ਦੇ 2 ਜੱਜਾਂ ਨੇ ਵੱਖ-ਵੱਖ ਫੈਸਲੇ ਦਿੱਤੇ ਸਨ। ਹੁਣ ਸੁਪਰੀਮ ਕੋਰਟ ਤੈਅ ਕਰੇਗੀ ਕਿ ਵਿਆਹੁਤਾ ਬਲਾਤਕਾਰ ਅਪਰਾਧ ਹੈ ਜਾਂ ਨਹੀਂ।1660881747_Supreme-Court-5-16608817473x2.jpg

ਅਸਲ ਵਿੱਚ, ਭਾਰਤੀ ਕਾਨੂੰਨ ਵਿਚ ਵਿਆਹੁਤਾ ਬਲਾਤਕਾਰ ਕਾਨੂੰਨੀ ਅਪਰਾਧ ਨਹੀਂ ਹੈ। ਹਾਲਾਂਕਿ ਇਸ ਨੂੰ ਅਪਰਾਧ ਐਲਾਨਣ ਦੀ ਮੰਗ ਕਈ ਜਥੇਬੰਦੀਆਂ ਵੱਲੋਂ ਲੰਮੇ ਸਮੇਂ ਤੋਂ ਕੀਤੀ ਜਾ ਰਹੀ ਹੈ। ਪਟੀਸ਼ਨਕਰਤਾ ਨੇ ਆਈਪੀਸੀ ਦੀ ਧਾਰਾ 375 (ਬਲਾਤਕਾਰ) ਦੇ ਤਹਿਤ ਵਿਆਹੁਤਾ ਬਲਾਤਕਾਰ ਨੂੰ ਅਪਵਾਦ ਬਣਾਉਣ ਦੀ ਸੰਵਿਧਾਨਕਤਾ ਨੂੰ ਚੁਣੌਤੀ ਦਿੰਦੇ ਹੋਏ ਦਿੱਲੀ ਹਾਈ ਕੋਰਟ ਵਿੱਚ ਇੱਕ ਪਟੀਸ਼ਨ ਦਾਇਰ ਕੀਤੀ ਸੀ।