ਲੁਧਿਆਣਾ ਜ਼ਿਲ੍ਹੇ ''ਚ ਸਵਾਈਨ ਫਲੂ ਦੇ 3 ਪਾਜ਼ੇਟਿਵ ਮਰੀਜ਼ ਆਏ ਸਾਹਮਣੇ, ਡੇਂਗੂ ਦੇ 6 ਮਰੀਜ਼ਾਂ ਦੀ ਪੁਸ਼ਟੀ

in #delhi2 years ago

ਸਵਾਈਨ ਫਲੂ ਦੇ ਚੱਲ ਰਹੇ ਕਹਿਰ ਤਹਿਤ ਸਥਾਨਕ ਹਸਪਤਾਲਾਂ ’ਚ 13 ਮਰੀਜ਼ ਸਾਹਮਣੇ ਆਏ ਹਨ। ਇਨ੍ਹਾਂ ’ਚੋਂ 3 ਦੀ ਰਿਪੋਰਟ ਪਾਜ਼ੇਟਿਵ ਆ ਚੁੱਕੀ ਹੈ, ਜਦੋਂ ਕਿ 10 ਨੂੰ ਸ਼ੱਕੀ ਸ਼੍ਰੇਣੀ ’ਚ ਰੱਖਿਆ ਗਿਆ ਹੈ। ਪਾਜ਼ੇਟਿਵ ਮਰੀਜ਼ਾਂ ’ਚ ਇਕ ਮਰੀਜ਼ ਜ਼ਿਲ੍ਹੇ ਦਾ ਰਹਿਣ ਵਾਲਾ ਹੈ, ਜਦੋਂ ਕਿ 2 ਦੂਜੇ ਜ਼ਿਲ੍ਹਿਆਂ ਨਾਲ ਸਬੰਧਿਤ ਹਨ। ਮਹਾਨਗਰ ’ਚ ਪਾਜ਼ੇਟਿਵ ਮਰੀਜ਼ਾਂ ਦੀ ਗਿਣਤੀ 46 ਹੋ ਗਈ ਹੈ। ਪਾਜ਼ੇਟਿਵ ਮਰੀਜ਼ਾਂ ਤੋਂ ਇਲਾਵਾ 188 ਮਰੀਜ਼ਾਂ ਨੂੰ ਸ਼ੱਕੀ ਸ਼੍ਰੇਣੀ ’ਚ ਰੱਖਿਆ ਗਿਆ ਹੈ।ਇਸ ਤੋਂ ਇਲਾਵਾ ਦੂਜੇ ਜ਼ਿਲ੍ਹਿਆਂ ਅਤੇ ਸੂਬਿਆਂ ਦੇ ਪੀੜਤ ਮਰੀਜ਼ਾਂ ਦੀ ਗਿਣਤੀ 70 ਹੋ ਗਈ ਹੈ, ਜਦੋਂ ਕਿ 299 ਮਰੀਜ਼ਾਂ ਨੂੰ ਸ਼ੱਕੀ ਸ਼੍ਰੇਣੀ ਵਿਚ ਰੱਖਿਆ ਗਿਆ ਹੈ। ਜ਼ਿਲ੍ਹੇ ਦੇ ਹਸਪਤਾਲਾਂ ’ਚ 10 ਪਾਜ਼ੇਟਿਵ ਮਰੀਜ਼ ਜ਼ੇਰੇ ਇਲਾਜ ਹਨ। ਜ਼ਿਲ੍ਹੇ ਦੇ ਪ੍ਰਮੁੱਖ ਹਸਪਤਾਲਾਂ ’ਚ ਡੇਂਗੂ ਦੇ 22 ਮਰੀਜ਼ ਸਾਹਮਣੇ ਆਏ ਹਨ। ਸਿਹਤ ਵਿਭਾਗ ਵੱਲੋਂ ਇਨ੍ਹਾਂ ’ਚ 6 ਦੇ ਪਾਜ਼ੇਟਿਵ ਹੋਣ ਦੀ ਗੱਲ ਕਹੀ ਗਈ ਹੈ। ਹੁਣ ਤੱਕ ਜ਼ਿਲ੍ਹੇ ’ਚ ਡੇਂਗੂ ਦੇ 136 ਪਾਜ਼ੇਟਿਵ ਮਰੀਜ਼ ਸਾਹਮਣੇ ਆ ਚੁੱਕੇ ਹਨ, ਜਦੋਂਕਿ 160 ਪਾਜ਼ੇਟਿਵ ਮਰੀਜ਼ ਦੂਜੇ ਜ਼ਿਲ੍ਹਿਆਂ ਅਤੇ ਸੂਬਿਆਂ ਦੇ ਰਹਿਣ ਵਾਲੇ ਹਨ।