ਇਸਾਈ ਭਾਈਚਾਰੇ ਵੱਲੋਂ 27 ਸਤੰਬਰ ਨੂੰ ਪੰਜਾਬ ਬੰਦ ਦਾ ਸੱਦਾ ਵਾਪਸ

in #punjab2 years ago

ਲੁਧਿਆਣਾ : ਲੁਧਿਆਣਾ ਵਿੱਚ ਈਸਾਈ ਭਾਈਚਾਰੇ ਵੱਲੋਂ ਪੰਜਾਬ ਬੰਦ ਦਾ ਸੱਦਾ ਵਾਪਸ ਲੈ ਲਿਆ ਗਿਆ ਹੈ ਅਤੇ ਹੁਣ 27 ਸਤੰਬਰ ਨੂੰ ਪੰਜਾਬ ਬੰਦ ਨਹੀਂ ਹੋਵੇਗਾ। ਇਸ ਸਬੰਧੀ ਸ਼ਚੀਅਨ ਯੂਨਾਈਟਿਡ ਫੈਡਰੇਸ਼ਨ ਦੇ ਪ੍ਰਧਾਨ ਅਲਬਰਟ ਦੁਆ ਨੇ ਇੱਕ ਪ੍ਰੈਸ ਕਾਨਫਰੰਸ ਦੌਰਾਨ ਕਿਹਾ ਕਿ ADGP ਨਾਲ ਮੀਟਿੰਗ ਤੋਂ ਬਾਅਦ 27 ਸਤੰਬਰ ਨੂੰ ਪੰਜਾਬ ਬੰਦ ਦਾ ਸੱਦਾ ਮਸੀਹੀ ਭਾਈਚਾਰਾ ਵਾਪਿਸ ਲੈ ਰਿਹਾ ਹੈ।

aaaa.jpg

ਉਨ੍ਹਾਂ ਦੱਸਿਆ ਕਿ ਮੀਟਿੰਗ ਵਿੱਚ ਪੱਟੀ ਅਤੇ ਡੱਡੂਆਣਾ ਵਿੱਚ ਹੋਈ ਬੇਅਦਬੀ ਨੂੰ ਲੈ ਕੇ ਵਿਚਾਰ ਵਟਾਂਦਰਾ ਕੀਤਾ ਗਿਆ ਹੈ। ਇਸ ਮਗਰੋਂ ਪੁਲੀਸ ਅਧਿਕਾਰੀਆਂ ਨੇ ਭਰੋਸਾ ਦਿੱਤਾ ਕਿ ਮੁਲਜ਼ਮਾਂ ਨੂੰ ਜਲਦੀ ਹੀ ਕਾਬੂ ਕਰ ਲਿਆ ਜਾਵੇਗਾ।
ਪੁਲੀਸ ਦੇ ਭਰੋਸੇ ਤੋਂ ਬਾਅਦ ਈਸਾਈ ਭਾਈਚਾਰੇ ਵਿੱਚ ਆਪਸੀ ਸਹਿਮਤੀ ਬਣੀ ਕਿ ਪੰਜਾਬ ਬੰਦ ਨਹੀਂ ਕਰਵਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਉਹ ਪੁਲਿਸ ਅਤੇ ਸਰਕਾਰ ਦਾ ਸਹਿਯੋਗ ਕਰ ਰਹੇ ਹਨ।

ਦੱਸ ਦਈਏ ਕਿ ਕਰੀਬ 22 ਦਿਨ ਪਹਿਲਾਂ ਸ਼ਹਿਰ ਦੇ ਪੱਟੀ ਸਥਿਤ ਚਰਚ 'ਤੇ ਹੋਏ ਹਮਲੇ ਦੇ ਵਿਰੋਧ 'ਚ ਈਸਾਈ ਭਾਈਚਾਰੇ ਵੱਲੋਂ ਵੀ ਅਰਥੀ ਫੂਕ ਮਾਰਚ ਕੱਢਿਆ ਗਿਆ ਸੀ। ਇਸ ਤੋਂ ਬਾਅਦ ਜਗਰਾਉਂ ਪੁਲ ਨੂੰ ਇੱਕ ਘੰਟੇ ਤੋਂ ਵੱਧ ਸਮੇਂ ਲਈ ਬੰਦ ਰੱਖਿਆ ਗਿਆ। ਇਸ ਮਗਰੋਂ ਈਸਾਈ ਭਾਈਚਾਰੇ ’ਤੇ ਹੋ ਰਹੇ ਹਮਲਿਆਂ ਤੇ ਉਨ੍ਹਾਂ ਤੋਂ ਪ੍ਰਚਾਰ ਦੀ ਖੋਹੀ ਜਾ ਰਹੀ ਆਜ਼ਾਦੀ ਖ਼ਿਲਾਫ਼ 27 ਸਤੰਬਰ ਨੂੰ ਪੰਜਾਬ ਬੰਦ ਦਾ ਐਲਾਨ ਕੀਤਾ ਸੀ।

ਇਸ ਤੋਂ ਪਹਿਲਾਂ ਦੁਆ ਨੇ ਕਿਹਾ ਸੀ ਕਿ ਪੰਜਾਬ ’ਚ ਆਮ ਆਦਮੀ ਪਾਰਟੀ ਦੀ ਸਰਕਾਰ ਆਉਣ ਤੋਂ ਬਾਅਦ ਉਨ੍ਹਾਂ ਦੇ ਭਾਈਚਾਰੇ ’ਤੇ ਹਮਲੇ ਹੋ ਰਹੇ ਹਨ। ਉਨ੍ਹਾਂ ਦੇ ਪਵਿੱਤਰ ਚਰਚ ’ਚ ਭੰਨਤੋੜ ਕੀਤੀ ਜਾ ਰਹੀ ਹੈ ਤੇ ਬਾਈਬਲ ਦੀ ਬੇਅਦਬੀ ਕੀਤੀ ਜਾ ਰਹੀ ਹੈ। ਇਹੀ ਨਹੀਂ ਉਨ੍ਹਾਂ ਨੂੰ ਆਪਣੇ ਧਰਮ ਦਾ ਪ੍ਰਚਾਰ ਕਰਨ ਤੋਂ ਵੀ ਰੋਕਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜੇ ਤਰਨਤਾਰਨ ਦੀ ਘਟਨਾ ਦੇ ਦੋਸ਼ੀਆਂ ਨੂੰ ਜਲਦੀ ਨਾ ਫੜਿਆ ਗਿਆ ਤੇ ਉਨ੍ਹਾਂ ਨੂੰ ਪ੍ਰਚਾਰ ਦੀ ਆਜ਼ਾਦੀ ਨਾ ਮਿਲੀ ਤਾਂ ਉਹ 27 ਸਤੰਬਰ ਨੂੰ ਪੰਜਾਬ ਬੰਦ ਕਰਵਾਉਣਗੇ।

ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।