LPU 'ਚ ਖ਼ੁਦਕੁਸ਼ੀ ਕਰਨ ਵਾਲੇ ਵਿਦਿਆਰਥੀ ਦਾ ਸੁਸਾਈਡ ਨੋਟ ਆਇਆ ਸਾਹਮਣੇ
ਪੀਯੂ ਚੰਡੀਗੜ੍ਹ 'ਚ ਹੋਏ ਹੰਗਾਮੇ ਤੋਂ ਬਾਅਦ ਇਸ ਵਾਰ ਫਗਵਾੜਾ ਦੀ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ (Lovely Professional University) ਵੀ ਹੰਗਾਮੇ ਦੀ ਭੇਟ ਚੜ੍ਹਦੀ ਹੋਈ ਨਜ਼ਰ ਆ ਰਹੀ ਹੈ। ਬੀਤੀ ਰਾਤ ਫਗਵਾੜਾ ਦੀ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਵਿਖੇ ਵਿਦਿਆਰਥੀ ਵੱਲੋਂ ਖ਼ੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਸੀ ਜਿਸ ਤੋਂ ਬਾਅਦ ਮਾਹੌਲ ਕਾਫੀ ਤਣਾਅਪੂਰਨ ਹੋ ਗਿਆ ਤੇ ਵਿਦਿਆਰਥੀਆਂ ਨੇ ਐਲਪੀਯੂ 'ਚ ਹੰਗਾਮਾ ਵੀ ਕੀਤਾ। ਇਸੇ ਦੌਰਾਨ ਮ੍ਰਿਤਕ ਏਜੀਨ ਵੱਲੋਂ ਲਿਖਿਆ ਸੁਸਾਈਡ ਨੋਟ ਸਾਹਮਣੇ ਆਇਆ ਹੈ ਜਿਸ ਵਿਚ ਉਸਨੇ ਆਪਣੇ ਐੱਨਆਈਟੀ ਕਾਲੀਕਟ ਦੇ ਪ੍ਰੋਫ਼ੈਸਰ 'ਤੇ ਗੰਭੀਰ ਦੋਸ਼ ਲਗਾਏ ਹਨ। ਉਸ ਨੇ ਲਿਖਿਆ ਹੈ ਕਿ ਪ੍ਰੋਫ਼ੈਸਰ ਵੱਲੋਂ ਉਸਨੂੰ ਤੰਗ ਕੀਤਾ ਜਾ ਰਿਹਾ ਸੀ ਜਿਸ ਕਾਰਨ ਉਹ ਸੁਸਾਈਡ ਕਰ ਰਿਹਾ ਹੈ।