ਭਗਵੰਤ ਮਾਨ ਦੀ ਕੋਠੀ ਅੱਗੇ ਬੇਰੁਜ਼ਗਾਰਾਂ ਅਤੇ ਪੁਲੀਸ ਦਰਮਿਆਨ ਧੱਕਾ-ਮੁੱਕੀ

in #delhi2 years ago

2022_10$largeimg_1552304596.jpg

ਨਵੀਂ ਬੇਰੁਜ਼ਗਾਰ ਪੀਟੀਆਈ ਅਧਿਆਪਕ ਯੂਨੀਅਨ ਦੀ ਅਗਵਾਈ ਹੇਠ ਮੁੱਖ ਮੰਤਰੀ ਦੀ ਕੋਠੀ ਦਾ ਘਿਰਾਓ ਕਰਨ ਪੁੱਜੇ ਬੇਰੁਜ਼ਗਾਰ ਪੀਟੀਆਈ ਅਧਿਆਪਕਾਂ ਅਤੇ ਪੁਲੀਸ ਵਿਚਕਾਰ ਅੱਜ ਧੱਕਾ-ਮੁੱਕੀ ਹੋਈ। ਇਸ ਦੌਰਾਨ ਦੋ ਮਹਿਲਾ ਬੇਰੁਜ਼ਗਾਰ ਅਧਿਆਪਕਾਵਾਂ ਬੇਹੋਸ਼ ਹੋ ਗਈਆਂ ਜਦੋਂ ਕਿ ਇੱਕ ਜ਼ਖ਼ਮੀ ਹੋ ਗਈ। ਇਸ ਤੋਂ ਇਲਾਵਾ ਤਿੰਨ ਪੁਲੀਸ ਮੁਲਾਜ਼ਮਾਂ ਨੂੰ ਵੀ ਮਾਮੂਲੀ ਸੱਟਾਂ ਲੱਗੀਆਂ ਹਨ। ਮਾਹੌਲ ਤਣਾਅਪੂਰਨ ਬਣਨ ਮਗਰੋਂ ਪੁਲੀਸ ਨੇ ਪ੍ਰਦਰਸ਼ਨਕਾਰੀ ਬੇਰੁਜ਼ਗਾਰ ਅਧਿਆਪਕਾਂ ਨੂੰ ਹਿਰਾਸਤ ਵਿਚ ਲੈ ਲਿਆ। ਦੱਸਣਾ ਬਣਦਾ ਹੈ ਕਿ ਬੇਰੁਜ਼ਗਾਰ ਪੀਟੀਆਈ ਅਧਿਆਪਕ ਦੋ ਹਜ਼ਾਰ ਪੀਟੀਆਈ ਅਧਿਆਪਕਾਂ ਦੀ ਭਰਤੀ ਦਾ ਪੋਰਟਲ ਨਾ ਖੋਲ੍ਹਣ ਅਤੇ ਲਗਾਤਾਰ ਕੀਤੀ ਜਾ ਰਹੀ ਟਾਲ ਮਟੋਲ ਤੋਂ ਖਫ਼ਾ ਹਨ।ਇਸ ਤੋਂ ਪਹਿਲਾਂ ਬੇਰੁਜ਼ਗਾਰ ਪੀਟੀਆਈ ਅਧਿਆਪਕ ਸਥਾਨਕ ਵੇਰਕਾ ਮਿਲਕ ਪਲਾਂਟ ਨੇੜੇ ਇਕੱਠੇ ਹੋਏ ਜਿਥੋਂ ਰੋਸ ਮਾਰਚ ਕਰਦੇ ਹੋਏ ਮੁੱਖ ਮੰਤਰੀ ਦੀ ਰਿਹਾਇਸ਼ੀ ਕਲੋਨੀ ਦੇ ਮੁੱਖ ਗੇਟ ਦੇ ਸਾਹਮਣੇ ਸੜਕ ਉਪਰ ਪੁੱਜੇ ਪਰ ਪੁਲੀਸ ਨੇ ਸਖਤ ਨਾਕੇਬੰਦੀ ਕਰਕੇ ਪ੍ਰਦਰਸ਼ਨਕਾਰੀਆਂ ਨੂੰ ਰੋਕ ਲਿਆ। ਪ੍ਰਦਰਸ਼ਨਕਾਰੀਆਂ ਨੇ ਜਬਰੀ ਅੱਗੇ ਵਧਣ ਦੀ ਕੋਸ਼ਿਸ਼ ਕੀਤੀ ਤਾਂ ਪੁਲੀਸ ਨਾਲ ਧੱਕਾ-ਮੁੱਕੀ ਹੋਈ ਜਿਸ ਦੌਰਾਨ ਦੋ ਬੇਰੁਜ਼ਗਾਰ ਮਹਿਲਾ ਅਧਿਆਪਕਾਂ ਰਿੰਪਲ ਰਾਣੀ ਫਾਜ਼ਿਲਕਾ ਅਤੇ ਮੰਜੂ ਬਾਲਾ ਫਾਜ਼ਿਲਕਾ ਬੇਹੋਸ਼ ਹੋ ਗਈਆਂ ਜਦੋਂ ਕਿ ਅਮਨਦੀਪ ਕੌਰ ਸੰਗਰੂਰ ਦੇ ਮੋਢੇ ’ਤੇ ਸੱਟ ਲੱਗੀ। ਬੇਹੋਸ਼ ਹੋਈ ਰਿੰਪਲ ਰਾਣੀ ਨੂੰ ਐਂਬੂਲੈਂਸ ਰਾਹੀਂ ਸਿਵਲ ਹਸਪਤਾਲ ਲਿਜਾਇਆ ਗਿਆ।