ਅਲਪਾਈਨ ਪਬਲਿਕ ਸਕੂਲ ਵਿਖੇ ‘ਵਿਸ਼ਵ ਤੰਬਾਕੂ ਮਨਾਹੀ ਦਿਵਸ ਸੰਬੰਧੀ ਕੈਂਪ ਲਗਵਾਇਆ

in #punjablast year

ਭਵਾਨੀਗੜ੍ਹ 01 ਜੂਨ (ਮਨਦੀਪ ਅੱਤਰੀ)
ਵਿਸ਼ਵ ਤੰਬਾਕੂ ਮਨਾਹੀ ਦਿਵਸ' ਦੇ ਸੰਬੰਧ ਵਿੱਚ ਅਲਪਾਈਨ ਪਬਲਿਕ ਸਕੂਲ, ਭਵਾਨੀਗੜ੍ਹ ਵਿਖੇ
14.jpg
ਇਕ ਜਾਗਰੂਕਤਾ ਕੈਂਪ ਲਗਵਾਇਆ ਗਿਆ। ਇਸ ਕੈਂਪ ਵਿੱਚ ਸਿਵਲ ਹਸਪਤਾਲ ਭਵਾਨੀਗੜ੍ਹ ਦੇ ਸਿਹਤ ਵਿਭਾਗ ਵਿੱਚੋਂ ਸ. ਬਲਦੇਵ ਸਿੰਘ ਅਤੇ ਸ. ਗੁਰਵਿੰਦਰ ਸਿੰਘ ਮੁੱਖ ਮਹਿਮਾਨ ਵੱਜੋਂ ਪਹੁੰਚੇ ਅਤੇ ਉਨ੍ਹਾਂ ਨੇ ਤੰਬਾਕੂ ਦੇ ਸੇਵਨ ਤੋਂ ਪੈਦਾ ਹੋਣ ਵਾਲੀਆਂ ਸਿਹਤ ਸੰਬੰਧੀ ਹਾਨੀਕਾਰਕ ਬਿਮਾਰੀਆਂ ਤੋਂ ਵਿਦਿਆਰਥੀਆਂ ਨੂੰ ਜਾਗਰੂਕ ਕੀਤਾ ਅਤੇ ਇਸ ਤੋਂ ਇਲਾਵਾ ਉਨ੍ਹਾਂ ਨੇ ਵਿਦਿਆਰਥੀਆਂ ਨੂੰ ਮਨੁੱਖੀ ਜੀਵਨ ਵਿੱਚ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਦੱਸਦੇ ਹੋਏ ਕਿਹਾ ਕਿ ਸਾਨੂੰ ਆਪਣੇ ਜੀਵਨ ਵਿੱਚ ਨਸ਼ਿਆਂ ਦੀ ਵਰਤੋਂ ਨਾ ਕਰਕੇ ਪੌਸ਼ਟਿਕ ਭੋਜਨ ਨੂੰ ਆਪਣੇ ਜੀਵਨ ਦਾ ਹਿੱਸਾ ਬਣਾਉਣਾ ਚਾਹੀਦਾ ਹੈ,

ਕਿਉਂਕਿ ਸਿਹਤਮੰਦ ਸਰੀਰ ਵਿੱਚ ਹੀ ਸਿਹਤਮੰਦ ਦਿਮਾਗ ਹੁੰਦਾ ਹੈ।

ਇਸ ਦੌਰਾਨ ਸਕੂਲ ਪ੍ਰਿੰਸੀਪਲ ਸ੍ਰੀਮਤੀ ਰੋਮਾ ਅਤੇੜਾ ਨੇ ਵੀ ਵਿਦਿਆਰਥੀਆਂ ਨੂੰ ਤੰਬਾਕੂ ਦੇ ਮਾੜੇ ਨਤੀਜਿਆਂ ਬਾਰੇ ਦੱਸਿਆ ਤੇ ਮੁੱਖ ਮਹਿਮਾਨ ਵੱਜੋਂ ਪਹੁੰਚੇ ਸ. ਬਲਦੇਵ ਸਿੰਘ ਅਤੇ ਸ ਗੁਰਵਿੰਦਰ ਸਿੰਘ ਦਾ ਆਪਣੇ ਕੀਮਤੀ ਸਮੇਂ ਵਿੱਚੋਂ ਸਮਾਂ ਕੱਢ ਕੇ ਪਹੁੰਚਣ ਲਈ ਧੰਨਵਾਦ ਕੀਤਾ।