ਐਸ.ਡੀ.ਐਮ. ਨੇ ਨਵੀਂ ਜੇਲ੍ਹ ਦਾ ਕੀਤਾ ਨਿਰੀਖਣ

in #punjab2 years ago

13news3.jpgਐਸ.ਡੀ.ਐਮ. ਨਾਭਾ ਕੰਨੂ ਗਰਗ ਵੱਲੋਂ ਨਵੀਂ ਜੇਲ ਨਾਭਾ ਦਾ ਅਚਨਚੇਤ ਨਿਰੀਖਣ ਕੀਤਾ ਗਿਆ। ਇਸ ਮੌਕੇ ਉਨ੍ਹਾਂ ਜੇਲ੍ਹ ਦੀ ਬੈਰਕ ਨੰਬਰ 2, ਓਟ ਕਲੀਨਿਕ, ਮਹਿਲਾ ਵਾਰਡ ਸਮੇਤ ਬੰਦੀਆਂ ਦੇ ਲਈ ਬਣਾਏ ਜਾਂਦੇ ਖਾਣੇ ਦੀ ਜਾਂਚ ਵੀ ਕੀਤੀ। ਇਸ ਮੌਕੇ ਉਨ੍ਹਾਂ ਦੇ ਨਾਲ ਜੇਲ੍ਹ ਸੁਪਰਡੈਂਟ ਇਕਬਾਲ ਸਿੰਘ ਧਾਲੀਵਾਲ ਤੇ ਡਿਪਟੀ ਜੇਲ੍ਹ ਸੁਪਰਡੈਂਟ ਰਾਜਦੀਪ ਸਿੰਘ ਵੀ ਹਾਜ਼ਰ ਸਨ।

ਇਸ ਮੌਕੇ ਉਨ੍ਹਾਂ ਜੇਲ੍ਹ ਬੰਦੀਆਂ ਦੀਆਂ ਮੁਸ਼ਕਲਾਂ ਸੁਣੀਆਂ ਅਤੇ ਮੌਕੇ 'ਤੇ ਹੀ ਸਬੰਧਤ ਅਧਿਕਾਰੀਆਂ ਨੂੰ ਮੁਸ਼ਕਲਾਂ ਦਾ ਹੱਲ ਕਰਨ ਲਈ ਨਿਰਦੇਸ਼ ਦਿੱਤੇ। ਉਨ੍ਹਾਂ ਬੰਦੀਆਂ ਨੂੰ ਦਿੱਤੀਆਂ ਜਾ ਰਹੀਆਂ ਸਹੂਲਤਾਂ ਦੀ ਸਮੀਖਿਆ ਕਰਦਿਆ ਬੰਦੀਆਂ ਲਈ ਬਣੇ ਖਾਣੇ ਨੂੰ ਖਾ ਕੇ ਉਸ ਦੇ ਮਿਆਰ ਦੀ ਜਾਂਚ ਕੀਤੀ।

ਉਨ੍ਹਾਂ ਜੇਲ 'ਚ ਬਣੇ ਹਸਪਤਾਲ ਦਾ ਦੌਰਾ ਕਰਕੇ ਬੰਦੀਆਂ ਨੂੰ ਮਿਲ ਰਹੀਆਂ ਸਿਹਤ ਸੇਵਾਵਾਂ ਦੀ ਵੀ ਸਮੀਖਿਆ ਕੀਤੀ ਅਤੇ ਹਦਾਇਤ ਕਰਦਿਆ ਕਿਹਾ ਕਿ ਜੇਲ੍ਹ ਵਿਚ ਬੰਦੀਆਂ ਦੀ ਸਿਹਤ ਦਾ ਖ਼ਾਸ ਤੌਰ 'ਤੇ ਧਿਆਨ ਰੱਖਿਆ ਜਾਵੇ ਅਤੇ ਸਮੇਂ ਸਮੇਂ ਮਰੀਜ਼ਾਂ ਦਾ ਸਿਹਤ ਜਾਂਚ ਕਰਨੀ ਯਕੀਨੀ ਬਣਾਈ ਜਾਵੇ ਅਤੇ ਮਰੀਜ਼ਾਂ ਨੂੰ ਲੋੜੀਂਦੀਆਂ ਦਵਾਈਆਂ ਦਿੱਤੀਆਂ ਜਾਣ।