ਐੱਸਵਾਈਐੱਲ ਨਹਿਰ ਬਾਰੇ ਹਰਿਆਣਾ ਦੇ ਮੁੱਖ ਮੰਤਰੀ ਨੂੰ ਮਿਲਣ ਲਈ ਤਿਆਰ ਹਾਂ: ਭਗਵੰਤ ਮਾਨ

in #delhi2 years ago

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਉਹ ਐੱਸਵਾਈਐੱਲ ਨਹਿਰ ਦੇ ਮਾਮਲੇ ’ਤੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੂੰ ਮਿਲਣ ਲਈ ਤਿਆਰ ਹਨ। ਉਨ੍ਹਾਂ ਨੇ ਕਿਹਾ ਕਿ ਦੋਵਾਂ ਸੂਬਿਆਂ ਵਿੱਚ ਪਾਣੀ ਦੀ ਘਾਟ ਹੈ, ਜਿਸ ਲਈ ਕੇਂਦਰ ਸਰਕਾਰ ਨੂੰ ਦੋਵਾਂ ਸੂਬਿਆਂ ਵਿੱਚ ਪਾਣੀ ਦਾ ਘਾਟ ਨੂੰ ਪੂਰਾ ਕਰਨਾ ਚਾਹੀਦਾ ਹੈ। ਉਨ੍ਹਾਂ ਇਹ ਗੱਲ ਹਿਸਾਰ ਵਿੱਚ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਵੱਲੋਂ ‘ਇੰਡੀਆ ਨੰਬਰ-1 ਬਣਾਉਣ’ ਲਈ ਮੁਹਿੰਮ ਦੀ ਸ਼ੁਰੂਆਤ ਕਰਨ ਤੋਂ ਬਾਅਦ ਕਹੀ। ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਐੱਸਵਾਈਐੱਲ ਨਹਿਰ ਬਾਰੇ ਕਾਂਗਰਸ ਅਤੇ ਭਾਜਪਾ ਨੂੰ ਪੰਜਾਬ ਅਤੇ ਹਰਿਆਣਾ ਵਿੱਚ ਸਟੈਂਡ ਸਪਸ਼ਟ ਕਰਨਾ ਚਾਹੀਦਾ ਹੈ। ਦੋਵਾਂ ਰਾਜਸੀ ਪਾਰਟੀਆਂ ਐੱਸਵਾਈਐੱਲ ਨਹਿਰ ’ਤੇ ਗੰਦੀ ਰਾਜਨੀਤੀ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਦੋਵਾਂ ਸੂਬਿਆਂ ਵਿੱਚ ਪਾਣੀ ਦਾ ਪੱਧਰ ਡਿੱਗ ਰਿਹਾ ਹੈ। ਇਸ ਲਈ ਕੇਂਦਰ ਸਰਕਾਰ ਨੂੰ ਚਾਹੀਦਾ ਹੈ ਕਿ ਪੰਜਾਬ ਅਤੇ ਹਰਿਆਣਾ ਵਿੱਚ ਪਾਣੀ ਦਾ ਪ੍ਰਬੰਧ ਕਰੇ, ਜੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕੋਲ ਐੱਸਵਾਈਐੱਲ ਦਾ ਹਲ ਨਹੀਂ ਹੈ ਤਾਂ ਮੈਨੂੰ ਬੁਲਾ ਲੈਣ, ਮੈਂ ਹੱਲ ਦੱਸ ਦੇਵਾਂਗਾ।