ਸਾਹਨੀ ਨੇ ਸੰਸਦ ਵਿੱਚ ਰਾਜ ਸਭਾ ਮੈਂਬਰ ਵਜੋਂ ਸਹੁੰ ਚੁੱਕੀ

in #punjab2 years ago

ਵਿਕਰਮਜੀਤ ਸਿੰਘ ਸਾਹਨੀ ਨੇ ਅੱਜ ਸੰਸਦ ਵਿੱਚ ਰਾਜ ਸਭਾ ਮੈਂਬਰ ਵਜੋਂ ਸਹੁੰ ਚੁੱਕੀ। ਉਨ੍ਹਾਂ ਨੇ ਪੰਜਾਬੀ ਵਿੱਚ ਸਹੁੰ ਚੁੱਕੀ। ਸਦਨ ਦੀ ਕਾਰਵਾਈ ਸ਼ੁਰੂ ਹੁੰਦਿਆਂ ਹੀ ਰਾਜ ਸਭਾ ਦੇ ਸਪੀਕਰ ਐੱਮ. ਵੈਂਕੱਈਆ ਨਾਇਡੂ ਨੇ ਨਵੇਂ ਚੁਣੇ ਹੋਏ ਮੈਂਬਰਾਂ ਨੂੰ ਸਹੁੰ ਚੁਕਾਈ। ਸਹੁੰ ਚੁੱਕਣ ਵਾਲਿਆਂ ਵਿੱਚ 11 ਰਾਜਾਂ ਦੇ ਮੈਂਬਰ ਅਤੇ ਇੱਕ ਮਨੋਨੀਤ ਮੈਂਬਰ ਸ਼ਾਮਲ ਸੀ। ਇਨ੍ਹਾਂ ਮੈਂਬਰਾਂ ਨੇ ਪੰਜਾਬੀ, ਹਿੰਦੀ, ਅੰਗਰੇਜ਼ੀ, ਤੇਲਗੂ, ਤਾਮਿਲ, ਉੜੀਆ ਅਤੇ ਮਰਾਠੀ ਵਿੱਚ ਸਹੁੰ ਚੁੱਕੀ।