ਹਰਿਆਣਾ ਗੁਰਦੁਆਰਾ ਕਮੇਟੀ ਸਬੰਧੀ ਰੀਵਿਊ ਪਟੀਸ਼ਨ ਪਾਏਗੀ ਸ਼੍ਰੋਮਣੀ ਕਮੇਟੀ- ਐਡਵੋਕੇਟ ਧਾਮੀ

in #delhi2 years ago

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਸਬੰਧੀ ਸੁਪਰੀਮ ਕੋਰਟ ਦੇ ਫੈਸਲੇ ’ਤੇ ਰੀਵਿਊ ਪਟੀਸ਼ਨ ਪਾਉਣ ਦਾ ਫੈਸਲਾ ਕੀਤਾ ਹੈ। ਇਸ ਸਬੰਧ ਵਿੱਚ ਸੀਨੀਅਰ ਵਕੀਲਾਂ ਦੀ ਰਾਏ ਲਈ ਜਾਵੇਗੀ ਅਤੇ ਜੋ ਵੀ ਕਾਨੂੰਨੀ ਕਾਰਵਾਈ ਬਣਦੀ ਹੋਵੇਗੀ ਉਸ ਨੂੰ ਅਮਲ ਵਿਚ ਲਿਆਂਦਾ ਜਾਵੇਗਾ। ਇਹ ਫੈਸਲਾ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਹੋਈ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ’ਚ ਲਿਆ ਗਿਆ ਹੈ।ਇਥੇ ਸਥਿਤ ਸ੍ਰੀ ਗੁਰੂ ਰਾਮਦਾਸ ਮੈਡੀਕਲ ਕਾਲਜ ਵਿਖੇ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਮਗਰੋਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਹਰਿਆਣਾ ਕਮੇਟੀ ਨੂੰ ਸੁਪਰੀਮ ਕੋਰਟ ਵੱਲੋਂ ਮਾਨਤਾ ਦੇਣ ਦੇ ਮਾਮਲੇ ਵਿੱਚ ਰੀਵਿਊ ਪਟੀਸ਼ਨ ਪਾਉਣ ’ਤੇ ਸਹਿਮਤੀ ਬਣੀ ਹੈ, ਜਿਸ ਸਬੰਧ ਵਿਚ ਕਾਰਵਾਈ ਲਈ ਸ਼੍ਰੋਮਣੀ ਕਮੇਟੀ ਦੇ ਅਧਿਕਾਰੀ ਦਿੱਲੀ ਰਵਾਨਾ ਹੋ ਗਏ ਹਨ। ਉਨ੍ਹਾਂ ਆਖਿਆ ਕਿ ਭਾਵੇਂ ਅਜੇ ਸ਼੍ਰੋਮਣੀ ਕਮੇਟੀ ਨੂੰ ਸੁਪਰੀਮ ਕੋਰਟ ਦੇ ਫੈਸਲੇ ਦੀ ਕਾਪੀ ਪ੍ਰਾਪਤ ਨਹੀਂ ਹੋਈ, ਪਰ ਫਿਰ ਵੀ ਸੀਨੀਅਰ ਵਕੀਲਾਂ ਨਾਲ ਰਾਏ ਮਸ਼ਵਰਾ ਕਰਨ ਲਈ ਕਾਰਵਾਈ ਆਰੰਭ ਦਿੱਤੀ ਗਈ ਹੈ।