ਸੋਨਾਲੀ ਫੋਗਾਟ ਮੌਤ ਮਾਮਲੇ 'ਚ ਵੱਡੀ ਕਾਰਵਾਈ

in #punjab2 years ago

ਟਿਕ ਟਾਕ ਸਟਾਰ ਅਤੇ ਭਾਜਪਾ ਨੇਤਾ ਸੋਨਾਲੀ ਫੋਗਾਟ ਦੀ ਮੌਤ 'ਤੇ ਗੋਆ ਪੁਲਿਸ ਨੇ ਵੱਡੀ ਕਾਰਵਾਈ ਕੀਤੀ ਹੈ। ਪੁਲਿਸ ਨੇ ਗੋਆ ਵਿੱਚ ਕਰਲੀ ਕਲੱਬ ਦੇ ਮਾਲਕ ਨੂੰ ਹਿਰਾਸਤ 'ਚ ਲਿਆ ਹੈ। ਇਸ ਦੇ ਨਾਲ ਹੀ ਪੁਲਿਸ ਨੇ ਕਲੱਬ ਦੇ ਬਾਥਰੂਮ ਵਿੱਚੋਂ ਨਸ਼ੀਲੇ ਪਦਾਰਥ ਵੀ ਬਰਾਮਦ ਕੀਤੇ ਹਨ।
ਇਸ ਤੋਂ ਪਹਿਲਾਂ ਪੋਸਟਮਾਰਟਮ ਦੀ ਰਿਪੋਰਟ ਅਤੇ ਪਰਿਵਾਰ ਦੇ ਦੋਸ਼ਾਂ ਤੋਂ ਬਾਅਦ ਪੁਲਸ ਨੇ ਸੁਧੀਰ ਅਤੇ ਸੁਖਬਿੰਦਰ ਨੂੰ ਪਹਿਲਾਂ ਹੀ ਗ੍ਰਿਫਤਾਰ ਕਰ ਲਿਆ ਸੀ। ਪੋਸਟਮਾਰਟਮ ਰਿਪੋਰਟ 'ਚ ਸਾਹਮਣੇ ਆਇਆ ਹੈ ਕਿ ਸੋਨਾਲੀ ਦੇ ਸਰੀਰ 'ਤੇ ਸੱਟਾਂ ਦੇ ਕਈ ਨਿਸ਼ਾਨ ਸਨ। ਸੋਨਾਲੀ ਦਾ ਪੀਏ ਸੁਧੀਰ ਸਾਂਗਵਾਨ ਅਤੇ ਸੁਖਵਿੰਦਰ ਵਾਸੀ ਫੋਗਾਟ ਨਾਲ 22 ਅਗਸਤ ਨੂੰ ਗੋਆ ਪਹੁੰਚਿਆ ਸੀ। ਹੁਣ ਪੁਲਿਸ ਨੇ ਇਸ ਮਾਮਲੇ ਵਿੱਚ ਵੱਡੀ ਕਾਰਵਾਈ ਕਰਦੇ ਹੋਏ ਕਰਲੀ ਕਲੱਬ ਦੇ ਮਾਲਕ ਨੂੰ ਹਿਰਾਸਤ 'ਚ ਲੈ ਲਿਆ ਹੈ।