ਪੰਜਾਬ ਅਤੇ ਹਰਿਆਣਾ ਦੇ ਮੁੱਖ ਮੰਤਰੀਆਂ ਵਿਚਾਲੇ ਹੋਈ ਅਹਿਮ ਮੀਟਿੰਗ

in #punjablast year

ਚੰਡੀਗੜ੍ਹ : ਪੰਜਾਬ ਯੂਨੀਵਰਸਿਟੀ ਦੇ ਮਸਲੇ ਨੂੰ ਲੈ ਕੇ ਰਾਜਪਾਲ ਨਾਲ ਪੰਜਾਬ ਅਤੇ ਹਰਿਆਣਾ ਸੂਬਿਆਂ ਦੇ ਮੁੱਖ ਮੰਤਰੀਆਂ ਦੀ ਮੀਟਿੰਗ ਹੋਈ। ਇਹ ਮੀਟਿੰਗ ਯੂ. ਟੀ. ਸਕੱਤਰੇਤ ਵਿਖੇ ਹੋਈ। ਇਸ 'ਚ ਦੋਹਾਂ ਸੂਬਿਆਂ ਦੇ ਮੁੱਖ ਮੰਤਰੀ ਮੌਜੂਦ ਰਹੇ। ਦਰਅਸਲ ਹਰਿਆਣਾ ਵੱਲੋਂ ਪੰਜਾਬ ਯੂਨੀਵਰਸਿਟੀ ਤੋਂ ਆਪਣੇ ਕਾਲਜਾਂ ਲਈ ਮਾਨਤਾ ਮੰਗੀ ਜਾ ਰਹੀ ਹੈ ਪਰ ਦੂਜੇ ਪਾਸੇ ਪੰਜਾਬ ਕਿਸੇ ਵੀ ਤਰ੍ਹਾਂ ਦੀ ਹਿੱਸੇਦਾਰੀ ਦੇਣ ਦੇ ਪੱਖ 'ਚ ਨਹੀਂ ਹੈ।
Screenshot_2023_0605_131027.jpg