ਚੰਡੀਗੜ੍ਹ ਏਅਰਪੋਰਟ ਬਣਿਆ ਸ਼ਹੀਦ ਭਗਤ ਸਿੰਘ ਹਵਾਈ ਅੱਡਾ, ਵਿੱਤ ਮੰਤਰੀ ਸੀਤਾਰਮਨ ਨੇ ਕੀਤਾ ਉਦਘਾਟਨ

in #delhi2 years ago

ਚੰਡੀਗੜ੍ਹ ਇੰਟਰਨੈਸ਼ਨਲ ਏਅਰਪੋਰਟ ਦਾ ਨਾਂ ਬਦਲ ਦਿੱਤਾ ਗਿਆ ਹੈ। ਅੱਜ ਤੋਂ ਇਸ ਨੂੰ ਸ਼ਹੀਦ ਭਗਤ ਸਿੰਘ ਅੰਤਰਰਾਸ਼ਟਰੀ ਹਵਾਈ ਅੱਡੇ ਵਜੋਂ ਜਾਣਿਆ ਜਾਵੇਗਾ। ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਨਾਮ ਬਦਲਣ ਦਾ ਉਦਘਾਟਨ ਕੀਤਾ। ਇਸ ਮੌਕੇ ਕੇਂਦਰੀ ਮੰਤਰੀ ਵੀਕੇ ਸਿੰਘ ਤੋਂ ਇਲਾਵਾ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ, ਹਰਿਆਣਾ ਦੇ ਉਪ ਮੁੱਖ ਮੰਤਰੀ ਦੁਸ਼ਯੰਤ ਚੌਟਾਲਾ ਅਤੇ ਅਨਿਲ ਵਿੱਜ ਸਮੇਤ ਦੋਵਾਂ ਰਾਜਾਂ ਦੇ ਰਾਜਪਾਲ ਬੰਡਾਰੂ ਦੱਤਾਤ੍ਰੇਅ ਅਤੇ ਬਨਵਾਰੀਲਾਲ ਪੁਰੋਹਿਤ ਵੀ ਮੌਜੂਦ ਸਨ।