ਪੁਰਾਣੀ ਪੈਨਸ਼ਨ ਪ੍ਰਣਾਲੀ 'ਤੇ CM ਮਾਨ ਦਾ ਵੱਡਾ ਬਿਆਨ

in #punjab2 years ago

ਪੰਜਾਬ ਦੀ 'ਆਪ' ਸਰਕਾਰ ਲੋਕਾਂ ਨਾਲ ਕੀਤਾ ਇਕ ਹੋਰ ਵਾਅਦਾ ਪੂਰਾ ਕਰਨ ਜਾ ਰਹੀ ਹੈ ਅਤੇ ਇਸ ਵਾਰ 'ਆਪ' ਸਰਕਾਰ ਸੇਵਾਮੁਕਤ ਮੁਲਾਜ਼ਮਾਂ ਨੂੰ ਤੋਹਫਾ ਦੇ ਸਕਦੀ ਹੈ। ਦਰਅਸਲ ਪੁਰਾਣੀ ਪੈਨਸ਼ਨ ਪ੍ਰਣਾਲੀ 'ਤੇ ਸੀਐਮ ਮਾਨ ਦਾ ਵੱਡਾ ਬਿਆਨ ਸ਼ਾਹਮਣੇ ਆਇਆ ਹੈ। ਉਨ੍ਹਾਂ ਨੇ ਟਵੀਟ ਕਰ ਕਿਹਾ ਕਿ ਪੁਰਾਣੀ ਪੈਨਸ਼ਨ ਬਹਾਲ ਕਰਨ 'ਤੇ ਵਿਚਾਰ ਕਰ ਰਹੇ ਹਾਂ। ਮੁੱਖ ਸਕੱਤਰ ਨੂੰ ਪੁਰਾਣੀ ਪੈਨਸ਼ਨ ਪ੍ਰਣਾਲੀ ਦੀ ਬਹਾਲੀ ਲਈ ਕੰਮ ਕਰਨ ਲਈ ਕਿਹਾ ਹੈ। ਪੁਰਾਣੀ ਪੈਨਸ਼ਨ ਬਹਾਲੀ ਦੇ ਫੈਸਲੇ 'ਤੇ ਸਰਕਾਰ ਵਚਨਬੱਧ ਹੈ। ਮੁਲਾਜ਼ਮ ਲਗਾਤਾਰ ਪੁਰਾਣੀ ਪੈਨਸ਼ਨ ਬਹਾਲ ਕਰਨ ਦੀ ਮੰਗ ਕਰ ਰਹੇ ਹਨ। ਆਮ ਆਦਮੀ ਪਾਰਟੀ ਨੇ ਚੋਣਾਂ ਸਮੇਂ ਸਰਕਾਰੀ ਮੁਲਾਜ਼ਮਾਂ ਨਾਲ ਵਾਅਦਾ ਕੀਤਾ ਸੀ।

cm-maan.jpg

ਦੱਸ ਦੇਈਏ ਕਿ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਮੁਲਾਜ਼ਮਾਂ ਦੀ ਪੁਰਾਣੀ ਪੈਨਸ਼ਨ ਪ੍ਰਣਾਲੀ ਬਹਾਲ ਕਰਨ ਦੀ ਗਾਰੰਟੀ ਦਿੱਤੀ ਸੀ। ਮੁਲਾਜ਼ਮਾਂ ਵੱਲੋਂ ਸਰਕਾਰ ਤੋਂ ਪੁਰਾਣੀ ਪੈਨਸ਼ਨ ਪ੍ਰਣਾਲੀ ਲਾਗੂ ਕਰਨ ਦੀ ਲਗਾਤਾਰ ਮੰਗ ਕੀਤੀ ਜਾ ਰਹੀ ਹੈ। ਹੁਣ ਸੂਬਾ ਸਰਕਾਰ ਨੇ ਇਸ ਮੰਗ ਨੂੰ ਪੂਰਾ ਕਰਨ ਲਈ ਇਸ ਤੇ ਕੰਮ ਕਰਨਾ ਸ਼ੁਰੂ ਕਰ ਦਿੱਤਾ ਹੈ।