ਮੰਗਾਂ ਮਨਵਾਉਣ ਲਈ ਮਜ਼ਦੂਰਾਂ ਦਾ ਮੋਰਚਾ ਜਾਰੀ

in #delhi2 years ago

2022_9$largeimg_717876519.jpgਮਜ਼ਦੂਰ ਮੁਕਤੀ ਮੋਰਚਾ ਵੱਲੋਂ ਮਾਨਸਾ ਦੇ ਵਧੀਕ ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਲਾਇਆ ਦਿਨ-ਰਾਤ ਦਾ ਪੱਕਾ ਮੋਰਚਾ ਅੱਜ ਵੀ ਜਾਰੀ ਰਿਹਾ। ਧਰਨਾਕਾਰੀਆਂ ਨੇ ਦੋਸ਼ ਲਾਇਆ ਕਿ ਪੰਜਾਬ ਦੀ ਭਗਵੰਤ ਮਾਨ ਸਰਕਾਰ ਧਾਰਾ 144 ਲਗਾ ਕੇ ਮਜ਼ਦੂਰਾਂ ਦੇ ਹੱਕੀ ਅੰਦੋਲਨ ਨੂੰ ਦਬਾਉਣਾ ਚਾਹੁੰਦੀ ਸੀ ਪਰ ਮਜ਼ਦੂਰ ਜਥੇਬੰਦੀਆਂ ਦੇ ਸਾਂਝੇ ਮੋਰਚੇ ਨੇ ਇਕੱਠ ਕਰਕੇ ਪੰਜਾਬ ਦੀ ਮਾਨ ਸਰਕਾਰ ਨੂੰ ਇੱਟ ਦਾ ਜਵਾਬ ਪੱਥਰ ਨਾਲ ਦਿੱਤਾ ਹੈ। ਜਥੇਬੰਦੀ ਦੇ ਆਗੂ ਪ੍ਰਦੀਪ ਗੁਰੂ ਨੇ ਸੰਬੋਧਨ ਕਰਦਿਆਂ ਕਿਹਾ ਕਿ ਮਜ਼ਦੂਰ ਜਥੇਬੰਦੀਆਂ ਵੱਲੋਂ ਮਜ਼ਦੂਰਾਂ ਦੀਆਂ ਹੱਕੀ ਮੰਗਾਂ ਮਨਵਾਉਣ ਲਈ ਅਤੇ ਸਰਕਾਰ ਵੱਲੋਂ ਮਜ਼ਦੂਰਾਂ ਨੂੰ ਨਜ਼ਰਅੰਦਾਜ਼ ਕਰਨ ਖ਼ਿਲਾਫ਼ ਸੰਗਰੂਰ ਵਿੱਚ ਮੁੱਖ ਮੰਤਰੀ ਦੀ ਕੋਠੀ ਅੱਗੇ ਧਾਰਾ 144 ਤੋੜ ਕੇ ਦੂਜੇ ਦਿਨ ਵੀ ਧਰਨਾ ਜਾਰੀ ਰੱਖ ਕੇ ਪੰਜਾਬ ਦੀ ਮਾਨ ਸਰਕਾਰ ਦਾ ਗਰੂਰ ਤੋੜਿਆ। ਉਨ੍ਹਾਂ ਕਿਹਾ ਕਿ ਪਿਛਲੇ ਸਾਲ ਨੁਕਸਾਨੇ ਨਰਮੇ ਦਾ ਮਜ਼ਦੂਰਾਂ ਨੂੰ ਮੁਆਵਜ਼ਾ ਨਾ ਦੇਣਾ ਸਾਬਤ ਕਰਦਾ ਹੈ ਕਿ ਸੱਤਾਧਾਰੀ ਹਾਕਮ ਇਕ ਸਾਜ਼ਿਸ਼ ਤਹਿਤ ਮਜ਼ਦੂਰਾਂ ਨੂੰ ਹੱਕਾਂ ਤੋਂ ਵਾਂਝੇ ਰੱਖ ਰਹੇ ਹਨ। ਉਨ੍ਹਾਂ ਮਜ਼ਦੂਰਾਂ ਨੂੰ ਪਰਿਵਾਰਾਂ ਸਮੇਤ ਸੰਗਰੂਰ ਤੀਜੇ ਦਿਨ ਮੋਰਚੇ ਵਿਚ ਪਹੁੰਚਣ ਦੀ ਅਪੀਲ ਕੀਤੀ।