ਸੌਰਵ ਗਾਂਗੁਲੀ ਨਹੀਂ ਛੱਡ ਰਹੇ ਪ੍ਰਧਾਨ ਦਾ ਅਹੁਦਾ

in #punjab2 years ago

saurav-ganguly-16540920303x2.jpgਨਵੀਂ ਦਿੱਲੀ- ਭਾਰਤੀ ਕ੍ਰਿਕਟ ਟੀਮ ਦੇ ਸਭ ਤੋਂ ਸਫਲ ਕਪਤਾਨਾਂ ਵਿੱਚੋਂ ਇੱਕ ਸੌਰਵ ਗਾਂਗੁਲੀ (Sourav Ganguly) ਨੇ ਬੁੱਧਵਾਰ ਨੂੰ ਆਪਣੇ ਇੱਕ ਟਵੀਟ ਨਾਲ ਪ੍ਰਸ਼ੰਸਕਾਂ ਨੂੰ ਹੈਰਾਨ ਕਰ ਦਿੱਤਾ। ਉਨ੍ਹਾਂ ਨੇ ਟਵਿਟਰ 'ਤੇ ਲਿਖਿਆ ਕਿ ਉਹ ਕੁਝ ਅਜਿਹਾ ਸ਼ੁਰੂ ਕਰਨ ਜਾ ਰਹੇ ਹਨ ਜਿਸ ਨਾਲ ਵੱਡੀ ਗਿਣਤੀ 'ਚ ਲੋਕਾਂ ਦੀ ਮਦਦ ਹੋਵੇਗੀ। ਇਸ ਤੋਂ ਬਾਅਦ ਕਈ ਯੂਜ਼ਰਸ ਨੇ ਟਵਿਟਰ 'ਤੇ ਲਿਖਿਆ ਕਿ ਗਾਂਗੁਲੀ ਨੇ ਬੀਸੀਸੀਆਈ ਪ੍ਰਧਾਨ ਦਾ ਅਹੁਦਾ ਛੱਡ ਦਿੱਤਾ ਹੈ। ਜਲਦੀ ਹੀ ਅਪਡੇਟ ਆਇਆ ਕਿ ਗਾਂਗੁਲੀ ਭਾਰਤੀ ਕ੍ਰਿਕਟ ਕੰਟਰੋਲ ਬੋਰਡ ਦੇ ਪ੍ਰਧਾਨ ਦੇ ਅਹੁਦੇ 'ਤੇ ਬਣੇ ਰਹਿਣਗੇ। ਹਾਲਾਂਕਿ ਸੋਸ਼ਲ ਮੀਡੀਆ 'ਤੇ ਉਨ੍ਹਾਂ ਦੇ ਇਸ ਟਵੀਟ ਨੂੰ ਲੈ ਕੇ ਕਈ ਤਰ੍ਹਾਂ ਦੀਆਂ ਅਟਕਲਾਂ ਲਗਾਈਆਂ ਜਾਣ ਲੱਗੀਆਂ ਹਨ।

ਪੱਛਮੀ ਬੰਗਾਲ ਚੋਣਾਂ ਤੋਂ ਪਹਿਲਾਂ ਹੀ ਚਰਚਾ ਸੀ ਕਿ ਸੌਰਵ ਗਾਂਗੁਲੀ ਰਾਜਨੀਤੀ ਵਿੱਚ ਆਉਣਗੇ। ਇੱਥੋਂ ਤੱਕ ਕਿਹਾ ਜਾ ਰਿਹਾ ਸੀ ਕਿ ਟੀਮ ਇੰਡੀਆ ਦੇ ਸਾਬਕਾ ਕਪਤਾਨ ਭਾਰਤੀ ਜਨਤਾ ਪਾਰਟੀ ਤੋਂ ਪੱਛਮੀ ਬੰਗਾਲ ਵਿੱਚ ਮੁੱਖ ਮੰਤਰੀ ਅਹੁਦੇ ਦੇ ਦਾਅਵੇਦਾਰ ਹੋਣਗੇ, ਪਰ ਉਦੋਂ ਅਜਿਹਾ ਕੁਝ ਨਹੀਂ ਹੋਇਆ। ਉਹ ਬੀਸੀਸੀਆਈ ਦੇ ਪ੍ਰਧਾਨ ਦੇ ਅਹੁਦੇ ’ਤੇ ਬਣੇ ਰਹੇ। ਹੁਣ ਉਨ੍ਹਾਂ ਨੇ ਆਪਣੇ ਇੱਕ ਟਵੀਟ ਨਾਲ ਕੁਝ ਨਵਾਂ ਸ਼ੁਰੂ ਕਰਨ ਦਾ ਸੰਕੇਤ ਦਿੱਤਾ ਹੈ। ਬੀਸੀਸੀਆਈ ਸਕੱਤਰ ਜੈ ਸ਼ਾਹ ਨੇ ਹਾਲਾਂਕਿ ਸਪੱਸ਼ਟ ਕੀਤਾ ਹੈ ਕਿ ਗਾਂਗੁਲੀ ਨੇ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਨਹੀਂ ਦਿੱਤਾ ਹੈਗਾਂਗੁਲੀ ਭਾਰਤੀ ਕ੍ਰਿਕਟ ਕੰਟਰੋਲ ਬੋਰਡ ਦੇ ਪ੍ਰਧਾਨ ਦੇ ਅਹੁਦੇ 'ਤੇ ਬਣੇ ਰਹਿਣਗੇ। ਹਾਲਾਂਕਿ ਸੋਸ਼ਲ ਮੀਡੀਆ 'ਤੇ ਉਨ੍ਹਾਂ ਦੇ ਇਸ ਟਵੀਟ ਨੂੰ ਲੈ ਕੇ ਕਈ ਤਰ੍ਹਾਂ ਦੀਆਂ ਅਟਕਲਾਂ ਲਗਾਈਆਂ ਜਾਣ ਲੱਗੀਆਂ ਹਨ।