ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ‘ਵੀਰ ਬਾਲ ਦਿਵਸ’ ਦੀ ਥਾਂ ‘ਸਾਹਿਬਜ਼ਾਦੇ ਸ਼ਹਾਦਤ ਦਿਵਸ’ ਵਜੋਂ ਮਨਾਉਣ ਦੀ ਅਪੀਲ

in #delhi2 years ago

ਸ਼੍ਰੋਮਣੀ ਕਮੇਟੀ ਦੀ ਅੰਤਰਿੰਗ ਕਮੇਟੀ ਦੀ ਮੀਟਿੰਗ ਵਿੱਚ ਸਿੱਖ ਸੰਸਥਾ ਦਾ ਆਪਣਾ ਯੂਟਿਊਬ ਚੈਨਲ ਸ਼ੁਰੂ ਕਰਨ, ਬੰਦੀ ਸਿੱਖਾਂ ਦੀ ਰਿਹਾਈ ਲਈ ਪਹਿਲੀ ਦਸੰਬਰ ਤੋਂ ਦੇਸ਼ ਪੱਧਰੀ ਦਸਤਖਤੀ ਮੁਹਿੰਮ ਸ਼ੁਰੂ ਕਰਨ, ਸ਼੍ਰੋਮਣੀ ਕਮੇਟੀ ਦੇ ਗੁਰਦੁਆਰਿਆਂ ਅਤੇ ਵਿਦਿਅਕ ਅਦਾਰਿਆਂ ਵਿੱਚ ਸਿਰੋਪੇ ਦੀ ਬੇਲੋੜੀ ਵਰਤੋਂ ਨੂੰ ਰੋਕਣ ਅਤੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਵਸ ਨੂੰ ਵੀਰ ਬਾਲ ਦਿਵਸ ਦੀ ਥਾਂ ‘ਸਾਹਿਬਜ਼ਾਦੇ ਸ਼ਹਾਦਤ ਦਿਵਸ’ ਵਜੋਂ ਮਨਾਉਣ ਦਾ ਫੈਸਲਾ ਕੀਤਾ ਗਿਆ ਹੈ।

ਅੰਤਰਿੰਗ ਕਮੇਟੀ ਨੇ ਸ਼੍ਰੋਮਣੀ ਕਮੇਟੀ ਵਿਚ ਅਗਲੇ 6 ਮਹੀਨਿਆਂ ਲਈ ਭਰਤੀ ’ਤੇ ਮੁਕੰਮਲ ਰੋਕ ਲਗਾਉਣ ਦਾ ਫੈਸਲਾ ਲਿਆ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦੱਸਿਆ ਕਿ ਬੀਤੇ ’ਚ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਦੇ ਆਦੇਸ਼ ਅਨੁਸਾਰ ਸ਼੍ਰੋਮਣੀ ਕਮੇਟੀ ਨੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ‘ਵੀਰ ਬਾਲ ਦਿਵਸ’ ਦੀ ਥਾਂ ‘ਸਾਹਿਬਜ਼ਾਦੇ ਸ਼ਹਾਦਤ ਦਿਵਸ’ ਵਜੋਂ ਮਨਾਉਣ ਲਈ ਭਾਰਤ ਸਰਕਾਰ ਨੂੰ ਅਪੀਲ ਕੀਤੀ ਸੀ, ਜਿਸ ਨੂੰ ਲੈ ਕੇ ਅੱਜ ਮੁੜ ਕੇਂਦਰ ਅਤੇ ਸੂਬਾ ਸਰਕਾਰਾਂ ਨੂੰ ਇਹ ਫੈਸਲਾ ਲਾਗੂ ਕਰਨ ਲਈ ਕਿਹਾ ਗਿਆ ਹੈ।