ਮੰਤਰੀ ਲਾਲ ਚੰਦ ਕਟਾਰੂਚੱਕ ਨੇ ਖੰਨਾ ਅਨਾਜ ਮੰਡੀ ਦਾ ਲਿਆ ਜਾਇਜ਼ਾ

in #delhi2 years ago

ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਸਭ ਤੋਂ ਪਹਿਲਾਂ ਜਗਰਾਉਂ ਅਤੇ ਫਿਰ ਏਸ਼ੀਆ ਦੀ ਸਭ ਤੋਂ ਵੱਡੀ ਅਨਾਜ ਮੰਡੀ ਖੰਨਾ ਦਾ ਜਾਇਜ਼ਾ ਲਿਆ। ਉਨ੍ਹਾਂ ਨੇ ਕਿਹਾ ਕਿ ਕਿਹਾ ਕਿ ਪੂਰੇ ਪੰਜਾਬ ਦੀਆਂ ਅਨਾਜ ਮੰਡੀਆਂ ਵਿੱਚ ਹੁਣ ਤੱਕ ਸਰਕਾਰੀ ਖਰੀਦ ਏਜੰਸੀਆਂ ਵੱਲੋਂ 6,78,702 ਮੀਟਰਕ ਟਨ ਝੋਨੇ ਦੀ ਖਰੀਦ ਵੀ ਕੀਤੀ ਜਾ ਚੁੱਕੀ ਹੈ, ਜਦਕਿ ਪਿਛਲੇ ਸਾਲ ਇਹ ਅੰਕੜਾ 5,14,907 ਮੀਟਰ ਟਨ ਸੀ। ਹੁਣ ਤਕ ਕਿਸਾਨਾਂ ਨੂੰ ਝੋਨੇ ਦੀ 706 ਕਰੋੜ ਰੁਪਏ ਦੀ ਅਦਾਇਗੀ ਵੀ ਕੀਤੀ ਜਾ ਚੁੱਕੀ ਹੈ।ਕਟਾਰੂਚੱਕ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਇਹ ਯਕੀਨੀ ਬਣਾਉਣ ਲਈ ਵਿਆਪਕ ਪ੍ਰਬੰਧ ਕੀਤੇ ਹਨ ਕਿ ਕਿਸਾਨਾਂ ਦੀ ਫ਼ਸਲ ਅਨਾਜ ਮੰਡੀਆਂ ਵਿੱਚੋਂ ਤੁਰੰਤ ਚੁੱਕ ਲਈ ਜਾਵੇ ਅਤੇ ਕਿਸਾਨਾਂ ਨੂੰ ਆਪਣੀ ਉਪਜ ਵੇਚਣ ਵੇਲੇ ਕਿਸੇ ਕਿਸਮ ਦੀ ਸਮੱਸਿਆ ਦਾ ਸਾਹਮਣਾ ਨਹੀਂ ਕਰਨ ਦਿੱਤਾ ਜਾਵੇਗਾ।

ਸੂਬਾ ਸਰਕਾਰ ਵੱਲੋਂ ਸਾਰੇ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰ, ਉਪ-ਮੰਡਲ ਮੈਜਿਸਟ੍ਰੇਟ ਅਤੇ ਸਾਰੀਆਂ ਖਰੀਦ ਏਜੰਸੀਆਂ ਦੇ ਮੁਖੀਆਂ ਨੂੰ ਝੋਨੇ ਦੀ ਖਰੀਦ ਦੇ ਕੰਮਾਂ ਦੀ ਨਿਗਰਾਨੀ ਕਰਨ ਲਈ ਆਦੇਸ਼ ਜ਼ਾਰੀ ਕੀਤੇ ਹੋਏ ਹਨ, ਤਾਂ ਜੋ ਪੰਜਾਬ ਦੇ ਕਿਸਾਨਾਂ ਨੂੰ ਝੋਨਾ ਵੇਚਣ ਵੇਲੇ ਕਿਸੇ ਕਿਸਮ ਦੀ ਕੋਈ ਮੁਸ਼ਿਕਲ ਪੇਸ਼ ਨਾ ਆਵੇ।

Sort:  

wortheum ਮੇਰੇ ਨਾਲ ਜੁੜੇ ਸਾਰੇ ਦੋਸਤਾਂ ਦੀਆਂ ਖਬਰਾਂ ਨੂੰ ਲਾਈਕ, ਕਮੈਂਟ ਅਤੇ ਫਾਲੋ ਕਰੋ ਅਤੇ ਅੱਗੇ ਵਧੋ