ਅਲਪਾਇਨ ਪਬਲਿਕ ਸਕੂਲ ਦੇ ਟੋਪਰ ਵਿਦਿਆਰਥੀ ਹੋਏ ਪ੍ਰੈਸ ਦੇ ਰੂਬਰੂ

in #punjablast year

ਚੰਗੇ ਅੰਕ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਸਕੂਲ ਵੱਲੋਂ ਕੀਤਾ ਗਿਆ ਸਨਮਾਨਿਤ

Screenshot_2023_0520_152734.jpg

Screenshot_2023_0520_152643.jpg

ਭਵਾਨੀਗੜ੍ਹ 20 ਮਈ (ਮਨਦੀਪ ਅੱਤਰੀ)
ਅਲਪਾਈਨ ਪਬਲਿਕ ਸਕੂਲ, ਭਵਾਨੀਗੜ੍ਹ ਵਿਖੇ ਸੈਸ਼ਨ 2022-23 ਅਧੀਨ 10ਵੀਂ ਅਤੇ 12ਵੀਂ ਜਮਾਤ ਵਿੱਚੋਂ ਵਧੀਆ ਅੰਕ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕਰਨ ਦੇ ਸਬੰਧ ਵਿੱਚ ਇਨਾਮ ਵੰਡ ਸਮਾਗਮ ਕਰਵਾਇਆ ਗਿਆ। ਇਸ ਸਮਾਗਮ ਵਿੱਚ ਭਵਾਨੀਗੜ੍ਹ ਸ਼ਹਿਰ ਦੇ ਵੱਖ- ਵੱਖ ਪੱਤਰਕਾਰ ਮੁੱਖ ਮਹਿਮਾਨ ਦੇ ਤੌਰ ਤੇ ਪਹੁੰਚੇ ਅਤੇ ਇਸ ਦੌਰਾਨ ਉਨ੍ਹਾਂ ਨੇ ਵਿਦਿਆਰਥੀਆਂ ਤੋਂ ਵਧੀਆ ਅੰਕ ਪ੍ਰਾਪਤ ਕਰਨ ਅਤੇ ਉਨ੍ਹਾਂ ਦੀਆਂ ਭਵਿੱਖ ਸਬੰਧੀ ਯੋਜਨਾਵਾਂ ਬਾਰੇ ਵੱਖ-ਵੱਖ ਪ੍ਰਸ਼ਨ ਪੁੱਛੇ, ਜਿਨ੍ਹਾਂ ਦੇ ਵਿਦਿਆਰਥੀਆਂ ਨੇ ਬੜੇ ਹੀ ਉਤਸ਼ਾਹ ਨਾਲ ਜਵਾਬ ਦਿੱਤੇ। ਇਸ ਸਮੇਂ ਪਹੁੰਚੇ ਸਾਰੇ ਹੀ ਪੱਤਰਕਾਰਾਂ ਨੇ ਵਿਦਿਆਰਥੀਆਂ ਨੂੰ ਵਿਦਿਅਕ ਖੇਤਰ ਵਿੱਚ ਵਧੀਆ ਪ੍ਰਾਪਤੀਆਂ ਲਈ ਵਧਾਈਆਂ ਦਿੱਤੀਆਂ ਅਤੇ ਸਾਰੇ ਵਿਦਿਆਰਥੀਆਂ ਦਾ ਹੌਸਲਾ ਵਧਾਇਆ।

ਸਕੂਲ ਮੈਨੇਜਰ ਸ. ਹਰਮੀਤ ਸਿੰਘ ਗਰੇਵਾਲ ਅਤੇ ਸਕੂਲ ਪ੍ਰਿੰਸੀਪਲ ਰੋਮਾ ਅਰੋੜਾ ਨੇ ਆਪਣੇ ਕੀਮਤੀ ਸਮੇਂ ਵਿੱਚੋਂ ਸਮਾਂ ਕੱਢ ਕੇ ਉਚੇਚੇ ਤੌਰ ਤੇ ਪਹੁੰਚਣ ਲਈ ਸਮੂਹ ਪੱਤਰਕਾਰਾਂ ਦਾ ਧੰਨਵਾਦ ਕੀਤਾ ਅਤੇ ਸਨਮਾਨਿਤ ਕੀਤੇ ਗਏ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਚੰਗੇ ਭਵਿੱਖ ਲਈ ਸੁਭਕਾਮਨਾਵਾਂ ਵੀ ਦਿੱਤੀਆਂ।