ਅੰਮ੍ਰਿਤਸਰ ਪੁਲਸ ਨੂੰ ਸ਼ੂਟਰ ਮੁੰਡੀ, ਪੰਡਿਤ ਅਤੇ ਜੋਕਰ ਦਾ ਨਹੀਂ ਮਿਲਿਆ ਰਿਮਾਂਡ, ਭੇਜਿਆ ਜੇਲ੍ਹ

in #delhi2 years ago

ਪੰਜਾਬੀ ਗਾਇਕ ਸ਼ੁਭਦੀਪ ਸਿੰਘ ਸਿੱਧੂ ਮੂਸੇਵਾਲਾ ਦੇ ਕਤਲ ਦੇ ਮਾਮਲੇ ’ਚ ਪੰਜਾਬ ਪੁਲਸ ਅਤੇ ਏਜੰਸੀਆਂ ਦੇ ਸਹਿਯੋਗ ਨਾਲ ਨੇਪਾਲ ਦੀ ਸਰਹੱਦ ਤੋਂ ਫੜੇ ਗਏ ਸ਼ੂਟਰ ਦੀਪਕ ਮੁੰਡੀ ਅਤੇ ਉਸ ਦੇ ਦੋ ਹੋਰ ਸਾਥੀਆਂ ਗੈਂਗਸਟਰ ਰਜਿੰਦਰ ਉਰਫ ਜੋਕਰ ਅਤੇ ਕਪਿਲ ਪੰਡਿਤ ਨੂੰ ਅੰਮ੍ਰਿਤਸਰ ਦੀ ਮਜੀਠਾ ਰੋਡ ਥਾਣੇ ਦੀ ਪੁਲਸ ਨੇ ਮਾਣਯੋਗ ਅਦਾਲਤ ’ਚ ਪੇਸ਼ ਕੀਤਾ ਹੈ। ਦੱਸਣਯੋਗ ਹੈ ਕਿ ਉਕਤ ਤਿੰਨੋਂ ਮੁਲਜ਼ਮ ਪਹਿਲਾਂ ਹੀ ਮਜੀਠਾ ਰੋਡ ਥਾਣੇ ਦੀ ਪੁਲਸ ਕੋਲ 5 ਦਿਨਾਂ ਦੇ ਰਿਮਾਂਡ ’ਤੇ ਚੱਲ ਰਹੇ ਸਨ। ਪੁਲਸ ਉਕਤ ਤਿੰਨਾਂ ਮੁਲਜ਼ਮਾਂ ਤੋਂ ਰਾਣਾ ਕੰਦੋਵਾਲੀਆ ਕਤਲ ਕੇਸ ਸਬੰਧੀ ਪੁੱਛਗਿੱਛ ਕਰ ਰਹੀ ਸੀ।