ਕੁਲਗਾਮ 'ਚ ਅੱਤਵਾਦੀਆਂ ਨੇ ਬੈਂਕ ਮੁਲਾਜ਼ਮ ਨੂੰ ਗੋਲੀ ਮਾਰ ਕੇ ਕੀਤਾ ਕਤਲ, ਵੀਡੀਓ ਆਈ ਸਾਹਮਣੇ

in #terror2 years ago

terrorist-attack-1654150528.jpgJammu Kashmir News: ਜੰਮੂ-ਕਸ਼ਮੀਰ ਦੇ ਕੁਲਗਾਮ ਜ਼ਿਲੇ 'ਚ ਵੀਰਵਾਰ ਨੂੰ ਅੱਤਵਾਦੀਆਂ (Terrorist) ਨੇ ਰਾਜਸਥਾਨ ਦੇ ਇਕ ਬੈਂਕ ਕਰਮਚਾਰੀ ਦੀ ਗੋਲੀ ਮਾਰ ਕੇ ਹੱਤਿਆ (Terrorist killed a bank employee) ਕਰ ਦਿੱਤੀ।

ਅਧਿਕਾਰੀਆਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਥਾਨਕ ਗ੍ਰਾਮੀਣ ਬੈਂਕ ਦੇ ਕਰਮਚਾਰੀ ਵਿਜੇ ਕੁਮਾਰ ਨੂੰ ਬੈਂਕ ਕੰਪਲੈਕਸ ਦੇ ਅੰਦਰ ਹੀ ਗੋਲੀ ਮਾਰ ਦਿੱਤੀ ਗਈ। ਉਸ ਨੂੰ ਹਸਪਤਾਲ ਲਿਜਾਇਆ ਜਾ ਰਿਹਾ ਸੀ ਪਰ ਰਸਤੇ ਵਿਚ ਹੀ ਉਸ ਦੀ ਮੌਤ ਹੋ ਗਈ। ਉਨ੍ਹਾਂ ਕਿਹਾ ਕਿ ਘਟਨਾ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਦੀ ਉਡੀਕ ਹੈ। ਦੱਸ ਦਈਏ ਕਿ ਘਾਟੀ 'ਚ ਅੱਤਵਾਦੀਆਂ ਵਲੋਂ ਸਰਕਾਰੀ ਕਰਮਚਾਰੀਆਂ ਅਤੇ ਨੌਕਰੀ ਕਰਨ ਵਾਲੇ ਲੋਕਾਂ ਨੂੰ ਲਗਾਤਾਰ ਨਿਸ਼ਾਨਾ ਬਣਾਇਆ ਜਾ ਰਿਹਾ ਹੈ।