ਨਿਤੀਸ਼ ਕੁਮਾਰ ਵੱਲੋਂ ਸੁਖਬੀਰ ਬਾਦਲ ਨੂੰ ਭਾਜਪਾ ਵਿਰੋਧੀ ਫਰੰਟ ਵਿਚ ਸ਼ਾਮਲ ਹੋਣ ਦਾ ਸੱਦਾ

in #punjab2 years ago

ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਨੇ ਭਾਜਪਾ ਦਾ ਮੁਕਾਬਲਾ ਕਰਨ ਲਈ ਕਾਂਗਰਸ ਤੇ ਖੱਬੇ-ਪੱਖੀਆਂ ਸਣੇ ਸਾਰੀਆਂ ਵਿਰੋਧੀ ਪਾਰਟੀਆਂ ਨੂੰ ਇੱਕ ਮੰਚ ’ਤੇ ਆਉਣ ਦਾ ਸੱਦਾ ਦਿੱਤਾ। ਉਨ੍ਹਾਂ ਨਾਲ ਹੀ ਕਿਹਾ ਕਿ ਵਿਰੋਧੀ ਧਿਰਾਂ ਦਾ ਇਹ ‘ਮੋਰਚਾ’ ਭਾਜਪਾ ਦੀ 2024 ਦੀਆਂ ਲੋਕ ਸਭਾਂ ਚੋਣਾਂ ਵਿੱਚ ਬੁਰੀ ਤਰ੍ਹਾਂ ਹਾਰ ਨੂੰ ਯਕੀਨੀ ਬਣਾਏਗਾ।

ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਨੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਫਰੰਟ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਅੱਜ ਬਾਦਲ ਸਾਬ੍ਹ ਵੀ ਸਾਡੇ ਵਿਚ ਮੌਜੂਦ ਹਨ, ਇਸ ਤੋਂ ਵੱਡੀ ਖੁਸ਼ੀ ਦੀ ਗੱਲ ਹੋਰ ਕੀ ਹੋ ਸਕਦੀ ਹੈ।

sukhvir.jpg

ਜਨਤਾ ਦਲ (ਯੂ) ਦੇ ਆਗੂ ਨਿਤੀਸ਼ ਨੇ ਕਿਹਾ ਕਿ ਜੇਕਰ ਗੈਰ-ਭਾਜਪਾ ਪਾਰਟੀਆਂ ਇਕਜੁੱਟ ਹੋ ਜਾਣ ਤਾਂ ਉਹ ਦੇਸ਼ ਨੂੰ ਬਰਬਾਦੀ ਦਾ ਕੰਮ ਕਰਨ ਵਾਲਿਆਂ ਤੋਂ ਮੁਕਤੀ ਪਾ ਸਕਦੀਆਂ ਹਨ। ਨਿਤੀਸ਼ ਕੁਮਾਰ ਇੱਥੇ ਸਾਬਕਾ ਉਪ ਪ੍ਰਧਾਨ ਮੰਤਰੀ ਦੇਵੀ ਲਾਲ ਦੇ ਜਨਮ ਦਿਨ ਮੌਕੇ ਇਨੈਲੋ ਵੱਲੋਂ ਕਰਵਾਈ ਰੈਲੀ ਮੌਕੇ ਸੰਬੋਧਨ ਕਰ ਰਹੇ ਸਨ।

ਉਨ੍ਹਾਂ ਨੇ ਭਾਜਪਾ ’ਤੇ ਸਿਆਸੀ ਫ਼ਾਇਦੇ ਲਈ ਸਮਾਜ ਵਿੱਚ ਹਿੰਦੂ-ਮੁਸਲਿਮ ਮਾਹੌਲ ਖ਼ਰਾਬ’ ਕਰਨ ਦੀ ਕੋਸ਼ਿਸ਼ ਕਰਨ ਦਾ ਦੋਸ਼ ਲਾਇਆ।

ਦੇਸ਼ ਦੇ ਸਾਬਕਾ ਉਪ ਪ੍ਰਧਾਨ ਮੰਤਰੀ ਚੌਧਰੀ ਦੇਵੀ ਲਾਲ ਦੀ 109ਵੀਂ ਜੈਅੰਤੀ ’ਤੇ ਹਰਿਆਣਾ ਦੇ ਫਤਿਹਾਬਾਦ ਵਿੱਚ ਹੋਈ ਸਨਮਾਨ ਰੈਲੀ ਵਿਚ ਇਨੈਲੋ ਮੁਖੀ ਓਮ ਪ੍ਰਕਾਸ਼ ਚੌਟਾਲਾ ਨੇ ਨਿਤੀਸ਼ ਕੁਮਾਰ ਸਣੇ 10 ਸੂਬਿਆਂ ਦੇ 17 ਆਗੂਆਂ ਨੂੰ ਸੱਦਾ ਦਿੱਤਾ ਸੀ, ਪਰ ਇਸ ਵਿਚ ਪੰਜ ਵੱਡੇ ਆਗੂ ਹੀ ਸ਼ਾਮਲ ਹੋਏ।